← ਪਿਛੇ ਪਰਤੋ
ਮੁੱਖ ਮੰਤਰੀ ਚੰਨੀ ਨੇ ਰੰਧਾਵਾ ਦੇ ਨਾਲ ਬਠਿੰਡਾ ਦੇ ਪਿੰਡਾਂ ’ਚ ਨਰਮੇ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ (ਵੀਡੀਓ ਵੀ ਵੇਖੋ) ਬਠਿੰਡਾ, 26 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਰਲ ਕੇ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿਚ ਨਰਮੇ ਦੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਤੇ ਹੋਏ ਨੁਕਸਾਨ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ ਦਵਾਈ ਬਿਲਕੁਲ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ। ਵੀਡੀਓ ਵੀ ਵੇਖੋ ਲਿੰਕ ਕਲਿੱਕ ਕਰੋ :
Total Responses : 266