ਲਖੀਮਪੁਰ ਖੀਰੀ ਮਾਮਲਾ ਸੁਪਰੀਮ ਕੋਰਟ ਪੁੱਜਿਆ, ਨਿਰਪੱਖ ਜਾਂਚ ਦੀ ਮੰਗ
ਨਵੀਂ ਦਿੱਲੀ, 5 ਅਕਤੂਬਰ 2021 - ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਗ੍ਰਹਿ ਮੰਤਰਾਲੇ ਅਤੇ ਪੁਲਿਸ ਨੂੰ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਲਖੀਮਪੁਰ ਖੀਰੀ ਘਟਨਾ ਵਿੱਚ ਸ਼ਾਮਲ ਮੰਤਰੀਆਂ 'ਤੇ ਐਫਆਈਆਰ ਦਰਜ ਕਰਨ ਅਤੇ "ਮੰਤਰੀਆਂ ਨੂੰ ਸਜ਼ਾ ਦੇਣ" ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਜਿਸ 'ਚ ਸੁਪਰੀਮ ਕੋਰਟ ਦੇ ਦੋ ਵਕੀਲਾਂ ਨੇ ਮੁੱਖ ਜੱਜ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਾਉਣ ਦੀ ਮੰਗ ਰੱਖੀ ਹੈ।