ਲਖੀਮਪੁਰ ਖੀਰੀ ਮਾਮਲਾ: ਦੁਬਾਰਾ ਹੋਏਗਾ ਕਿਸਾਨ ਗੁਰਵਿੰਦਰ ਸਿੰਘ ਦਾ ਪੋਸਟਮਾਰਟਮ
ਨਵੀਂ ਦਿੱਲੀ, 5 ਅਕਤੂਬਰ 2021 - ਲਖੀਮਪੁਰ ਖੀਰੀ 'ਚ ਘਟਨਾ 'ਚ ਮਾਰੇ ਗਏ ਮ੍ਰਿਤਕ ਕਿਸਾਨ ਗੁਰਵਿੰਦਰ ਦੀ ਲਾਸ਼ ਦਾ ਪੋਸਟਮਾਰਟਮ ਇੱਕ ਵਾਰ ਫਿਰ ਕੀਤਾ ਜਾਵੇਗਾ ਅਤੇ ਇਸ ਵਾਰ ਦਿੱਲੀ ਅਤੇ ਲਖਨਊ ਦੇ ਡਾਕਟਰ ਮ੍ਰਿਤਕ ਕਿਸਾਨ ਗੁਰਵਿੰਦਰ ਦੀ ਲਾਸ਼ ਦਾ ਪੋਸਟਮਾਰਟਮ ਕਰਨਗੇ।
ਜ਼ਿਕਰਯੋਗ ਹੈ ਕਿ ਮ੍ਰਿਤਕ ਕਿਸਾਨ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਦੁਬਾਰਾ ਪੋਸਟਮਾਰਟਮ ਕਰਵਾਉਣ 'ਤੇ ਅੜੇ ਹੋਏ ਸੀ ਅਤੇ ਦਾਅਵਾ ਕਰ ਰਹੇ ਹਨ ਕਿ ਪੋਸਟਮਾਰਟਮ ਰਿਪੋਰਟ ਵਿਚ ਗੜਬੜੀ ਕੀਤੀ ਗਈ ਹੈ। ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਪ੍ਰਸ਼ਾਸਨ 'ਤੇ ਮੰਤਰੀ ਦੇ ਪੁੱਤਰ ਨੂੰ ਬਚਾਉਣ ਦੇ ਦੋਸ਼ ਲਾਏ ਜਾ ਰਹੇ ਹਨ। ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਇਹ ਵੀ ਦੋਸ਼ ਹੈ ਕਿ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਜਾਣ-ਬੁੱਝ ਕੇ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਇਹ ਵੀ ਮੰਗ ਕੀਤੀ ਗਈ ਹੈ ਕਿ ਗੁਰਵਿੰਦਰ ਦੀ ਲਾਸ਼ ਦਾ ਪੋਸਟਮਾਰਟਮ ਕਿਸੇ ਹੋਰ ਰਾਜ ਵਿੱਚ ਕੀਤਾ ਜਾਵੇ।
ਤੁਹਾਨੂੰ ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਹੋਏ ਪੋਸਟਮਾਰਟਮ ਤੋਂ ਪਰਿਵਾਰ ਤੇ ਕਿਸਾਨ ਸੰਤੁਸ਼ਟ ਨਹੀਂ ਹਨ। ਕਿਸਾਨ ਆਗੂਆਂ ਮੁਤਾਬਕ ਚਸ਼ਮਦੀਦਾਂ ਵੱਲੋਂ ਗੋਲੀ ਮਾਰੇ ਜਾਣ ਦੀ ਪੁਖਤਾ ਜਾਣਕਾਰੀ ਹੈ, ਜਿਸ ਕਰਕੇ ਮੁੜ ਪੋਸਟਮਾਰਟਮ ਕਰਵਾਉਣ ਲਈ ਕਿਸਾਨਾਂ ਦੀ ਕੋਸ਼ਿਸ਼ ਹੈ।