ਸਿੱਧੂ ਅਤੇ ਚੰਨੀ ਦੋਵੇ ਇਕੱਠੇ ਦਿਖਾਈ ਦਿੱਤੇ, ਵੱਡਾ ਕਾਫ਼ਲਾ ਉੱਤਰ ਪ੍ਰਦੇਸ਼ ਲਈ ਰਵਾਨਾ
ਚੰਡੀਗੜ੍ਹ, 7 ਅਕਤੂਬਰ 2021 - ਲ਼ਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਦੀ ਕੇਂਦਰ ਤੇ ਯੂ.ਪੀ. ਸਰਕਾਰ ਖਿਲਾਫ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਦੇ ਸਮੂਹ ਆਗੂ ਤੇ ਵਰਕਰ ਵੱਡੇ ਕਾਫ਼ਲੇ ਦੇ ਰੂਪ ਵਿੱਚ ਉਤਰ ਪ੍ਰਦੇਸ਼ ਲਈ ਰਵਾਨਾ ਹੋਏ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਰਕਰਾਂ ਦੀ ਪਿੱਠ ਥਾਪੜੀ ਅਤੇ ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਅਹਿਦ ਲਿਆ। ਸਿੱਧੂ ਅਤੇ ਚੰਨੀ ਦੋਵੇ ਇਕੱਠੇ ਦਿਖਾਈ ਦਿੱਤੇ।
ਵੀਡੀਓ ਵੀ ਦੇਖੋ
https://www.facebook.com/BabushahiDotCom/videos/339885587914014