ਵਿਜੈ ਸਾਂਪਲਾ ਨੇ ਸਿੰਘੂ ਬਾਰਡਰ ਦੀ ਘਟਨਾ ਦੀ ਕੀਤੀ ਨਿੰਦਾ, ਜੱਥੇਦਾਰ ਸ੍ਰੀ ਅਕਾਲ ਤਖਤ ਨੂੰ ਪੱਤਰ ਲਿਖ ਕਹੀ ਵੱਡੀ ਗੱਲ, ਵੀਡੀਓ ਵੀ ਦੇਖੋ...
ਸੰਜੀਵ ਸੂਦ
ਲੁਧਿਆਣਾ, 21 ਅਕਤੂਬਰ 2021 - ਲੁਧਿਆਣਾ ਵਿੱਚ ਅਜੇ ਇਕ ਧਾਰਮਿਕ ਪ੍ਰੋਗਰਾਮ ਚ ਸ਼ਿਰਕਤ ਕਰਨ ਪਹੁੰਚੇ ਵਿਜੇ ਸਾਂਪਲਾ ਨੇ ਬਾਰਡਰ ਤੇ ਹੋਈ ਘਟਨਾ ਦੀ ਸਖ਼ਤ ਸ਼ਬਦਾਂ ਚ ਨਿੰਦਿਆਂ ਕਰਦਿਆਂ ਕਿਹਾ ਕਿ ਇਹ ਇੱਕ ਅਣਮਨੁੱਖੀ ਘਟਨਾ ਵਾਪਰੀ ਹੈ ਜੋ ਉਨ੍ਹਾਂ ਨੇ ਤਾਲਿਬਾਨ ਅਤੇ ਆਈ ਐਸ ਆਈ ਐਸ ਵੱਲੋਂ ਅਕਸਰ ਕੀਤੀ ਜਾਂਦੀ ਰਹੀ ਹੈ ਅਤੇ ਅੱਜ ਸਾਡੇ ਦੇਸ਼ ਵਿੱਚ ਵੀ ਇਹ ਘਟਨਾ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਸਾਡੇ ਗੁਰੂਆਂ ਨੇ ਵੀ ਕਦੀ ਅਜਿਹੇ ਰਾਹਾਂ ਤੇ ਚੱਲਣ ਦਾ ਸੁਨੇਹਾ ਨਹੀਂ ਦਿੱਤਾ ਸੀ ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਗ੍ਰੰਥ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ ਅਤੇ ਜੋ ਕਰਦਾ ਹੈ ਉਸ ਖ਼ਿਲਾਫ਼ ਕਾਨੂੰਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪਰ ਇਸ ਤਰ੍ਹਾਂ ਤਸੀਹੇ ਦੇ ਕੇ ਕਿਸੇ ਦਾ ਕਤਲ ਕਰਨਾ ਸਹੀ ਨਹੀਂ। ਉਨ੍ਹਾਂ ਕਿਹਾ ਕਿ ਜਿਸ ਦਾ ਕਤਲ ਹੋਇਆ ਹੈ ਉਹ ਦਲਿਤ ਸੀ ਏਸ ਕਰਕੇ ਇਸ ਸਬੰਧੀ ਉਨ੍ਹਾਂ ਨੇ ਹਰਿਆਣਾ ਅਤੇ ਪੰਜਾਬ ਦੇ ਡੀਜੀਪੀ ਨੂੰ ਵੀ ਇਸ ਮਾਮਲੇ ਤੇ ਲਿਖਿਆ ਹੈ।
ਉਧਰ ਵਿਜੇ ਸਾਂਪਲਾ ਨੂੰ ਜਦੋਂ ਭਾਜਪਾ ਦੇ ਮੰਤਰੀ ਨਾਲ ਨਿਹੰਗ ਸਿੰਘ ਦੀ ਫੋਟੋ ਵਾਇਰਲ ਹੋਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਿਸੇ ਦੀ ਕਿਸੇ ਨਾਲ ਤਸਵੀਰ ਹੋਣ ਨਾਲ ਉਸ ਦੀ ਨੇੜਤਾ ਜਾਂ ਉਸ ਦੇ ਸਬੰਧ ਜ਼ਾਹਿਰ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਨਿਹੰਗ ਜਥੇਬੰਦੀਆਂ ਹੀ ਇਹ ਸਾਫ ਕਰ ਚੁੱਕੀਆਂ ਨੇ ਕਿ ਸਰਕਾਰੀ ਜਥੇਬੰਦੀਆਂ ਦੀ ਤੋਮਰ ਨਾਲ ਮੁਲਾਕਾਤ ਹੋਈ ਸੀ।
ਉਧਰ ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਵੱਲੋਂ ਇੱਕ ਦਲਿਤ ਨੌਜਵਾਨ ਦੀ ਕੁੱਟਮਾਰ ਕਰਨ ਤੇ ਵੀ ਉਨ੍ਹਾਂ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਸੀ ਐਮ ਅਤੇ ਵਿਧਾਇਕ ਐਸ ਸੀ ਹੋਣ ਅਤੇ ਇਸ ਦੇ ਬਾਵਜੂਦ ਇਕ ਦਲਿਤ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾਂਦੀ ਹੋਵੇ, ਇਹ ਸਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੇ ਸਖ਼ਤ ਨੋਟਿਸ ਲਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਆਪਣੀ ਭੂਮਿਕਾ ਸਹੀ ਤਰ੍ਹਾਂ ਨਹੀਂ ਨਿਭਾ ਰਹੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਕ ਪੱਤਰ ਵੀ ਲਿਖਿਆ ਹੈ ਕਿ ਸਿੰਧੂ ਬਾਰਡਰ ਤੇ ਨਿਹੰਗਾਂ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਹ ਸਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਬਹੁਤ ਤੇਜ਼ੀ ਨਾਲ ਧਰਮ ਪਰਿਵਰਤਨ ਹੋ ਰਿਹਾ ਹੈ ਜੋ ਦੇਸ਼ ਦੀ ਅਖੰਡਤਾ ਲਈ ਸਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਇਸ ਤੇ ਠੱਲ੍ਹ ਪਾਉਣੀ ਜ਼ਰੂਰੀ ਹੈ ਪਰ ਅਜਿਹੀਆਂ ਘਟਨਾਵਾਂ ਇਸ ਨੂੰ ਵਧਾਵਾ ਦਿੰਦੀਆਂ ਨੇ।
ਵੀਡੀਓ ਵੀ ਦੇਖੋ...
https://www.youtube.com/watch?v=fKOw_lLYzWs