ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਕਾਨੂੰਨ ਨੂੰ ਵਾਪਸ ਲੈਣ ਦੇ ਐਲਾਨ ਨਾਲ ਦੇਸ਼ ਦੇ ਕਿਸਾਨਾਂ ਦੀ ਵੱਡੀ ਜਿੱਤ ਹੋਈ - ਸੁੱਖਪਾਲ ਨੰਨੂ
ਗੌਰਵ ਮਾਣਿਕ
- ਜਿਸ ਦਿਨ ਸੰਸਦ ਵਿੱਚ ਕਾਨੂੰਨ ਪੂਰੀ ਤਰਾਂ ਰੱਦ ਹੌਣਗੇ ਉਸ ਦਿਨ ਪਰਮਾਤਮਾ ਦਾ ਸ਼ੁਕਰਾਨਾ ਪਾਠ ਫਿਰ ਕਰਵਾਇਆ ਜਾਵੇਗਾ -- ਨੰਨੂ
ਫਿਰੋਜ਼ਪੁਰ 19 ਨਵੰਬਰ 2021 --- ਸ਼੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਉਤਸਵ ਦੇ ਇਤਿਹਾਸਕ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਵਿਰੋਧੀ ਕਾਨੂੰਨ ਨੂੰ ਵਾਪਸ ਲੈਣ ਦੇ ਐਲਾਨ ਨਾਲ ਜਿੱਥੇ ਪੂਰੇ ਦੇਸ਼ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਕਿਸਾਨੀ ਮਸਲੇ ਹੱਲ ਨਾ ਹੋਣ ਕਰਕੇ ਅਸਤੀਫ਼ਾ ਦੇਣ ਵਾਲੇ ਫਿਰੋਜ਼ਪੁਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਚਾਹੇ ਫ਼ੈਸਲਾ ਦੇਰ ਨੂੰ ਹੋਇਆ ਹੈ।
ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਆਖਿਰਕਾਰ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨੀ ਹੈ ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਹੱਕ ਵਿਚ ਨਿੱਤਰਦੇ ਹੋਏ ਸੁਖਪਾਲ ਸਿੰਘ ਨੰਨੂ ਵੱਲੋਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਇਕ ਅਰਦਾਸ ਪਾਠ ਵੀ ਰੱਖਿਆ ਗਿਆ ਸੀ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਜਿਸ ਦਿਨ ਕਾਨੂੰਨ ਕਾਨੂੰਨਨ ਤੌਰ ਤੇ ਪੱਕੇ ਰੱਦ ਹੋ ਜਾਣਗੇ।
ਉਸ ਦਿਨ ਫਿਰ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅਤੇ ਸ਼ਹੀਦ ਕਿਸਾਨਾਂ ਨੂੰ ਯਾਦ ਕਰਦੇ ਹੋਏ ਸ਼ੁਕਰਾਨਾ ਪਾਠ ਵੀ ਕਰਵਾਇਆ ਜਾਏਗਾ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਬੇਸ਼ੱਕ ਫ਼ੈਸਲਾ ਲੈਣ ਵਿੱਚ ਸਰਕਾਰ ਨੇ ਦੇਰ ਕੀਤੀ ਹੈ ਪਰ ਫਿਰ ਵੀ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਕੇਂਦਰ ਸਰਕਾਰ ਨੂੰ ਹੁਣ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਵੀ ਜਲਦ ਐਲਾਨ ਕਰ ਦੇਣਾ ਚਾਹੀਦਾ ਹੈ ਅਤੇ ਜੋ ਮੰਗ ਕਿਸਾਨਾਂ ਦੀ ਐਮਐਸਪੀ ਨੂੰ ਲੈ ਕੇ ਹੈ ਉਹ ਵੀ ਮੰਨ ਲੈਣੀ ਚਾਹੀਦੀ ਹੈ