ਮੋਦੀ ਸਰਕਾਰ ਨੇ ਗੁਰਪੁਰਬ ਵਾਲੇ ਦਿਨ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ : ਤਰੁਣ ਚੁੱਘ
ਚੰਡੀਗੜ੍ਹ, 19 ਨਵੰਬਰ 2021 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਕਿਸਾਨਾਂ ਦੇ ਸਤਿਕਾਰ ਅਤੇ ਸਨੇਹ ਨੂੰ ਧਿਆਨ ਵਿੱਚ ਰੱਖਦੇ ਹੋਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਕੇ ਅਸਾਧਾਰਨ ਉਦਾਰਤਾ ਦਾ ਪ੍ਰਦਰਸ਼ਨ ਕੀਤਾ ਹੈ। .
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਘੋਸ਼ਣਾ ਦਾ ਸੁਆਗਤ ਕਰਦੇ ਹੋਏ ਚੁੱਘ ਨੇ ਕਿਹਾ ਕਿ ਇਹ ਕਿਸਾਨਾਂ ਦੇ ਮਨਾਂ 'ਚ ਫੈਲੀਆਂ ਗਲਤਫਹਿਮੀਆਂ ਨੂੰ ਦੂਰ ਕਰਨ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।
ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਹਮੇਸ਼ਾ ਗੰਭੀਰ ਯਤਨ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੇ ਕਈ ਕਿਸਾਨ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਹੋਇਆ ਹੈ।