ਕੀ ਕਿਸਾਨ ਪਰਤਣਗੇ ਘਰਾਂ ਨੂੰ ? ਪੜ੍ਹੋ 32 ਕਿਸਾਨ ਜਥੇਬੰਦੀਆਂ ਨੇ ਕੀ ਕੀਤਾ ਐਲਾਨ
ਨਵੀਂ ਦਿੱਲੀ, 29 ਨਵੰਬਰ, 2021: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਹੋਈ ਆਪਣੀ ਮੀਟਿੰਗ ਵਿਚ ਸੰਸਦ ਦੇ ਦੋਵਾਂ ਸਦਨਾਂ ਵਿਚ ਤਿੰਨ ਖੇਤੀਕ ਕਾਨੂੰਨ ਰੱਦ ਕਰਨ ਦਾ ਬਿੱਲ ਪਾਸ ਹੋਣ ਨੂੰ ਕਿਸਾਨਾਂ ਦੀ ਵੱਡੀ ਜਿੱਤ ਕਰਾਰ ਦਿੱਤਾਹੈ ਤੇ ਕੇਂਦਰ ਸਰਕਾਰ ਨੂੰ ਐਮ ਐਸ ਪੀ ’ਤੇ ਮਾਮਲੇ ਵਿਚ ਕਮੇਟੀ ਦੀ ਬਣਤਰ ਵਿਚ ਕਿਸਾਨਾਂ ਦੀ ਸ਼ਮੂਲੀਅਤ ਨੂੰ ਲੈ ਕੇ 24 ਘੰਟਿਆਂ ਵਿਚ ਸਪਸ਼ਟੀਕਰਨ ਦੇਣ ਲਈ ਆਖਿਆ ਹੈ।
ਕਿਸਾਨ ਆਗੁ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਹੁਣ 42 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਦੀ ਮੋਹਰ ਲੱਗਣੀ ਬਾਕੀ ਹੈ ਤੇ ਬਾਕੀ ਜਿੱਤ ਹੋ ਗਈ ਹੈ। ਉਹਨਾਂ ਦੱਸਿਆ ਕਿ ਹੁਣ ਮੋਰਚੇ ਦੀ ਮੀਟਿੰਗ 4 ਦੀ ਥਾਂ 1 ਦਸੰਬਰ ਨੂੰ ਹੋਵੇਗੀ ਜਿਸ ਵਿਚ ਅੰਤਿਮ ਫੈਸਲਾ ਲਿਆ ਜਾਵੇਗਾ।
ਉਹਨਾਂ ਕਿਹਾ ਕਿ ਸਾਡੀ ਇਹ ਵੀ ਮੰਗ ਹੈ ਕਿ ਜਿਹੜੇ ਕਿਸਾਨਾਂ ਦੀ ਮੌਤ ਹੋਈਹੈ, ਉਹਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਜਿਹੜੇ ਕੇਸ ਕਿਸਾਨਾਂ ਖਿਲਾਫ ਦਰਜ ਹੋਏ ਹਨ, ਉਹ ਖਾਰਜ ਕੀਤੇ ਜਾਣ।
ਕਿਸਾਨ ਆਗੂਆਂ ਨੇ ਸੰਕੇਤ ਦਿੱਤੇ ਕਿ ਕਿਸਾਨ ਸੰਘਰਸ਼ ਹੁਣ ਖ਼ਤਮ ਹੋਣ ਦੇ ਕੰਢੇ ਹੈ ਤੇ ਕਿਸਾਨ ਪੰਜਾਬ ਵਾਪਸੀ ਦੀ ਤਿਆਰੀ ਵਿਚ ਹਨ।