ਪੜ੍ਹੋ ਕੰਵਰ ਸੰਧੂ ਨੇ ਚੋਣਾਂ ਲੜਨ ਬਾਰੇ ਕੀ ਕੀਤਾ ਖੁਲਾਸਾ ? ਵੀਡੀਓ ਵੀ ਦੇਖੋ....
ਹਰਸ਼ਬਾਬ ਸਿੱਧੂ
ਚੰਡੀਗੜ੍ਹ, 2 ਦਸੰਬਰ, 2021 - ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਲੈ ਕੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ।
ਕੰਵਰ ਸੰਧੂ ਨੇ ਆਪਣੇ ਫੇਸਬੁੱਕ 'ਤੇ ਇੱਕ ਵੀਡੀਓ ਪੋਸਟ ਕੀਤੀ ਜਿਸ ਵਿੱਚ ਉਨ੍ਹਾਂ ਨੇ ਕਿਹਾ, "ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਦਾ ਕੋਈ ਮੌਕਾ ਨਹੀਂ ਸੀ ਕਿਉਂਕਿ ਮੈਨੂੰ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ। ਦੂਜਾ, ਮੈਂ ਪਾਰਟੀ ਦੀ ਵਿਚਾਰਧਾਰਾ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਾਂ। ਪਿਛਲੇ ਕੁਝ ਦਿਨਾਂ ਤੋਂ ਕੁਝ ਖ਼ਬਰਾਂ ਆ ਰਹੀਆਂ ਸਨ ਕਿ ਮੈਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਵਾਂਗਾ, ਪਰ ਮੈਂ ਅਜਿਹਾ ਨਹੀਂ ਕਰਾਂਗਾ। ਮੇਰੀਆਂ ਪਰਿਵਾਰਕ ਸਮੱਸਿਆਵਾਂ ਵੀ ਚੋਣਾਂ ਨਾ ਲੜਨ ਦਾ ਕਾਰਨ ਹਨ।
ਵੀਡੀਓ ਵੀ ਦੇਖੋ....
https://www.facebook.com/sandhu.k/videos/586757385915145