ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਸੀ ਐਮ ਦੇ ਚਿਹਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ, 29 ਦਸੰਬਰ 2021 -ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੀ ਚੋਣ ਕੰਮਪੇਨ ਕਮੇਟੀ ਦੇ ਮੁਖੀ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਜਾਖੜ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਕਾਂਗਰਸ ਵੱਲੋਂ ਕੋਈ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਚੋਣਾਂ ਮਗਰੋਂ ਵਿਧਾਇਕਾਂ ਦੀ ਸਹਿਮਤੀ ਨਾਲ ਮੁੱਖ ਮੰਤਰੀ ਦਾ ਫ਼ੈਸਲਾ ਹੋਵੇਗਾ। ਜਾਖੜ ਨੇ ਕਿਹਾ ਕਿ ਇਸ ਵਾਰ ਕਾਂਗਰਸ ਨਾ ਤਾਂ ਸਿੱਧੂ, ਨਾ ਚੰਨੀ ਤੇ ਨਾ ਹੀ ਕਿਸੇ ਹੋਰ ਨੂੰ ਲੈ ਕੇ ਚੋਣਾਂ ਲੜੇਗੀ।
ਇਸ ਦੇ ਨਾਲ ਹੀ ਜਾਖੜ ਨੇ ਕਿਹਾ ਕਿ ਸੀਨੀਅਰ ਨੇਤਾਵਾਂ ਦੇ ਪਾਰਟੀ ਛੱਡਣ ਨਾਲ ਨੁਕਸਾਨ ਹੋਇਆ ਹੈ। ਪਰ ਨਾਲ ਹੀ ਜਾਖੜ ਨੇ ਕਿਹਾ ਕੇ "ਕੁਛ ਤੋ ਮਜਬੂਰੀ ਰਹੀ ਹੋਗੀ ਯੁਹੀਂ ਕੋਈ ਬੇਵਫਾ ਨਹੀਂ ਹੋਤਾ।" ਜ਼ਿਕਰਯੋਗ ਹੈ ਕੇ ਬੀਤੇ ਦਿਨ ਫਤਿਹ ਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਬੀਜੇਪੀ 'ਚ ਸ਼ਾਮਿਲ ਹੋਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਗੁਰਮੀਤ ਸਿੰਘ ਰਾਣਾ ਸੋਢੀ ਵੀ ਬੀਜੇਪੀ 'ਚ ਸ਼ਾਮਿਲ ਹੋ ਗਏ ਸਨ।