ਵੀਡਿਓ ਦੇਖੋ: ਵੱਖ ਵੱਖ ਜਥੇਬੰਦੀਆਂ ਦੇ ਮੈਂਬਰ ਗੋਲਡਨ ਗੇਟ ਅੰਮ੍ਰਿਤਸਰ ਤੋਂ ਬੰਦੀ ਸਿੰਘ ਰਿਹਾਈ ਮਾਰਚ ਵਾਸਤੇ ਹੋਏ ਰਵਾਨਾ
ਕੁਲਵਿੰਦਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ11 ਜਨਵਰੀ 2022- ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘ ਰਿਹਾਈ ਮਾਰਚ ਜੋ ਕਿ ਗੁਰਦੁਆਰਾ ਜੋਤੀ ਸਰੂਪ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੱਡੀਆਂ ਦੇ ਕਾਫ਼ਲੇ ਦੇ ਰੂਪ ਵਿੱਚ ਗਵਰਨਰ ਹਾਊਸ ਪਹੁੰਚੇਗਾ ਅਤੇ ਕਈ ਚਿਰਾਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਇੱਕ ਮੰਗ ਪੱਤਰ ਗਵਰਨਰ ਪੰਜਾਬ ਨੂੰ ਸੌਂਪੇਗਾ ।
ਅੱਜ ਅੰਮ੍ਰਿਤਸਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੋਂ ਰਵਾਨਾ ਹੋਏ ਵੱਖ ਵੱਖ ਸਿੱਖ ਜਥੇਬੰਦੀਆਂ ਜਿਨ੍ਹਾਂ ਵਿਚ ਭਾਈ ਰਣਜੀਤ ਸਿੰਘ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਦਮਦਮੀ ਟਕਸਾਲ, ਪ੍ਰਧਾਨ ਬਲਵੰਤ ਸਿੰਘ ਉਪਾਲਾ ,ਸਾਬਕਾ ਪ੍ਰਧਾਨ ਦਿਲਬਾਗ ਸਿੰਘ ,ਸਿਰਲਥ ਜਥਾ, ਭਾਈ ਧਰਮ ਸਿੰਘ ਖਾਲਸਾ ਟਰੱਸਟ ਦੇ ਬੀਬੀ ਸੰਦੀਪ ਕੌਰ,ਭਾਈ ਭੁਪਿੰਦਰ ਸਿੰਘ, ਵੰਗਾਰ ਮੈਗਜ਼ੀਨ ਦੇ ਐਡੀਟਰ ਬਲਜੀਤ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੇ ਮੈਂਬਰ ਸ਼ਾਮਲ ਸਨ ਜੋ ਕਿ ਸ੍ਰੀ ਫਤਹਿਗਡ਼੍ਹ ਸਾਹਿਬ ਵਾਸਤੇ ਰਵਾਨਾ ਹੋਏ
ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਬੰਦੀ ਸਿੰਘ ਰਿਹਾਈ ਮਾਰਚ ਜੋ ਕਿ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਗੱਡੀਆਂ ਦੇ ਕਾਫਲੇ ਦੇ ਰੂਪ ਵਿੱਚ ਸ੍ਰੀ ਫਤਹਿਗਡ਼੍ਹ ਸਾਹਿਬ ਤੋਂ ਗਵਰਨਰ ਹਾਊਸ ਤਕ ਰਾਹ ਵਿੱਚ ਬੰਦੀ ਸਿੰਘਾਂ ਵਾਸਤੇ ਹਾਅ ਦਾ ਨਾਅਰਾ ਮਾਰਦੇ ਹੋਏ ਗਵਰਨਰ ਹਾਊਸ ਤਕ ਪਹੁੰਚੇਗਾ ਅਤੇ ਗਵਰਨਰ ਪੰਜਾਬ ਨੂੰ ਬੰਦੀ ਸਿੰਘਾਂ ਦੀ ਰਿਹਾਈ ਜੋ ਕਿ ਪਿਛਲੇ ਕਈ ਵਰ੍ਹਿਆਂ ਤੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਜਿਨ੍ਹਾਂ ਨੇ ਰਿਹਾਈ ਵਿਚ ਕੋਈ ਕਾਨੂੰਨੀ ਰੋੜਾ ਨਹੀਂ ਹੈ ਉਨ੍ਹਾਂ ਨੂੰ ਜਲਦ ਰਿਹਾਅ ਕਰਨ ਦੀ ਲਈ ਮੰਗ ਪੱਤਰ ਮਾਣਯੋਗ ਗਵਰਨਰ ਪੰਜਾਬ ਨੂੰ ਨੂੰ ਸੌਂਪਿਆ ਜਾਵੇਗਾ
।