ਵੀਡਿਓ ਦੇਖੋ: ਭਗਵੰਤ ਮਾਨ ਨੇ ਨਵਜੋਤ ਸਿੱਧੂ ਬਾਰੇ ਕਹੀ ਵੱਡੀ ਗੱਲ,ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 14 ਜਨਵਰੀ 2022- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਧਾਨ ਭਗਵੰਤ ਮਾਨ ਨੇ ਕਿਹਾ ਆਪ ਦਾ ਆਰਥਿਕ ਪੈਕੇਜ ਤਿਆਰ ਹੈ। ਉਨ੍ਹਾਂ ਕਿਹਾ ਕਿ ਆਪ ਦਾ ਏਜੰਡਾ ਹੈ ਕਿ ਪੰਜਾਬ ਨੂੰ ਪੈਰ੍ਹਾਂ ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਜਦੋਂ ਵੀ ਬੋਲਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਵਿਚ ਹੀ ਵਿਰੋਧ ਸ਼ੁਰੂ ਹੋ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੱਗ ਰਿਹਾ ਹੈ ਕਿ ਨਵਜੋਤ ਸਿੱਧੂ ਬਾਗੀ ਹੁੰਦੇ ਜਾ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਗਾਰੰਟੀਆਂ ਦਿੱਤੀਆਂ ਹਨ, ਉਹ ਪੂਰੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਕਾਨੂੰਨ ਦੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਨਹੀਂ ਕੀਤੀ ਜਾਵੇਗੀ।