ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ਼ ਬਲਬੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ, ਵੀਡੀਓ ਵੀ ਦੇਖੋ
ਜਗਤਾਰ ਸਿੰਘ
ਪਟਿਆਲਾ 21 ਜਨਵਰੀ 2022: ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈਕੇ ਸਿੱਖ ਸੰਗਤਾਂ ਵੱਲੋਂ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ਼ ਪ੍ਰਦਰਸਨ ਕੀਤਾ । ਸਿੱਖ ਸੰਗਤਾਂ ਵੱਲੋਂ ਹੱਥਾਂ ਚ ਬੈਨਰ ਲੈਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ਼ ਜ਼ਹਿਰ ਕੀਤਾ ਤੇ ਕਿਹਾ ਕਿ ਜਦ ਤੱਕ ਪ੍ਰੋ. ਭੁੱਲਰ ਦੀ ਰਿਹਾਈ ਨਹੀਂ ਹੁੰਦੀ ਤਦ ਤਕ ਕੇਜਰੀਵਾਲ ਦਾ ਬਾਈਕਾਟ ਕੀਤਾ ਜਾਵੇਗਾ ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/731387454916162