ਚੋਣਾਂ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਦੀ ਗੂੰਜ ਪਹੁੰਚੀ ਭਾਰਤ ਦੇ ਪ੍ਰਧਾਨ ਮੰਤਰੀ ਤੱਕ
- ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਸੀਚੇਵਾਲ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੌਪਿਆ ਗ੍ਰੀਨ ਚੋਣ ਮਨੋਰਥ ਪੱਥਰ
- ਵਾਤਾਵਰਣ ਦਾ ਮੁੱਦਾ ਕੇਵਲ ਪੰਜਾਬ ਦਾ ਨਹੀ ਸਗੋਂ ਪੂਰੇ ਵਿਸ਼ਵ ਦਾ ਮੁੱਦਾ:- ਸੰਤ ਸੀਚੇਵਾਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 18 ਫਰਵਰੀ 2022 - ਚੋਣਾਂ ਦੌਰਾਨ ਪੰਜਾਬ ਵਿਚ ਲਗਾਤਾਰ ਵਾਤਾਵਰਣ ਦੇ ਮੁੱਦੇ ਨੂੰ ਉਭਾਰ ਰਹੇ ਪੰਜਾਬ ਵਾਤਾਵਰਣ ਚੇਤਨਾ ਲਹਿਰ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਵੱਲੋਂ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਗਰੀਨ ਮਨੋਰਥ ਪੱਤਰ ਸੌਪਦਿਆ ਕਿਹਾ ਕਿ ਜਦੋਂ ਤੱਕ ਦੇਸ਼ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦੀ ਨੀਤੀ ਰਾਜਨੀਤਕ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਸ਼ਾਮਲ ਨਹੀਂ ਕਰਦੀਆਂ ਉਦੋਂ ਤੱਕ ਜਲਵਾਯੂ ਪਰਿਵਰਤਨ ਤੇ ਲੋਕਾਂ ਦੀ ਸਿਹਤ ਨੂੰ ਸੁਧਾਰਿਆ ਨਹੀਂ ਜਾ ਸਕਦਾ। ਅੱਜ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕਰਵਾਏ ਗਏ ਸਮਾਗਮ ਵਿਚ ਪੰਜਾਬ ਦਾ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਿਲਆ ਅਤੇ ਉਹਨਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ 26 ਦਸੰਬਰ ਨੂੰ ‘ਬਾਲ ਵੀਰ ਦਿਵਸ’ ਦੇ ਰੂਪ ਵਿਚ ਮਨਾਏ ਜਾਣ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ।
ਜਾਣਕਾਰੀ ਦਿੰਦਿਆ ਸੰਤ ਸੀਚੇਵਾਲ ਜੀ ਨੇ ਦੱਸਿਆਂ ਕਿ ਪੰਜਾਬ ਵਾਤਾਵਰਣ ਚੇਤਨਾ ਲਹਿਰ ਵੱਲੋਂ ਜਾਰੀ ਕੀਤੇ ਗਏ ਗਰੀਨ ਚੋਣ ਮਨੋਰਥ ਪੱਤਰ ਹੁਣ ਤੱਕ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕਾਂਗਰਸ ਪਾਰਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ, ਮੈਂਬਰ ਪਾਰਲੀਮੈਂਟ ਰਜਿੰਦਰ ਅਗਰਵਾਲ ਅਤੇ ਹੋਰ ਸਾਰੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੌਪੇ ਜਾ ਚੁੱਕੇ ਹਨ ਤੇ ਚੋਣ ਪ੍ਰਚਾਰ ਦੇ ਆਖਰੀ ਦਿਨ ਇਸ ਨੂੰ ਪ੍ਰਧਾਨ ਮੰਤਰੀ ਦੇ ਹੱਥਾਂ ਤੱਕ ਪਹੁੰਚਾ ਦਿੱਤਾ ਹੈ। ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੁਣ ਤੱਕ ਪੰਜਾਬ ਚੇਤਨਾ ਲਹਿਰ ਵੱਲੋਂ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਆਪਣੇ ਪੱਧਰ ਤੇ ਕਈ ਸਮਾਗਮ ਵੀ ਕਰਵਾਏ ਗਏ ਚੁੱਕੇ ਹਨ।
ਉੁਹਨਾਂ ਦੱਸਿਆ ਕਿ ਪੰਜਾਬ ਵਾਤਾਵਰਣ ਚੇਤਨਾ ਲਹਿਰ ਦਾ ਗਠਨ ਲਗਾਤਾਰ ਉਜਾੜ ਵੱਲ ਵੱਧ ਰਹੇ ਪੰਜਾਬ ਨੂੰ ਮੁੜ ਤੋਂ ਨਿਰੋਇਆ ਬਣਾਉਣ ਦੇ ਮਕਸਦ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਵਾਤਾਵਰਣ ਪ੍ਰੇਮੀਆਂ ਸਮਾਜ ਸੇਵੀ ਤੇ ਸੂਝਵਾਨ ਲੋਕਾਂ ਵੱਲੋਂ ਕੀਤਾ ਗਿਆ ਸੀ। ਜਿਸਦਾ ਮਕਸਦ ਚੋਣਾਂ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਮੀਦਵਾਰਾਂ ਨੂੰ ਸਵਾਲ ਪੁੱਛਣ, ਵਾਤਾਵਰਣ ਨੂੰ ਰਾਜਨੀਤਿਕ ਪਾਰਟੀਆਂ ਦੇ ਚੋਣ ਪੱਤਰਾਂ ਵਿਚ ਸ਼ਾਮਿਲ ਕਰਵਾਉਣ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਲਈ ਕੀਤਾ ਗਿਆ ਸੀ।
ਵੀਡੀਉ ਦੇਖਣ ਲਈ ਕਲਿੱਕ ਕਰੋ
ਇਸ ਮੌਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਕਿ ਉਹ ਸਾਲ 2008 ਤੋਂ ਇਸ ਮੁੱਦੇ ਨੂੰ ਚੋਣਾਂ ਦੌਰਾਨ ਲੋਕ ਮੁੱਦਾ ਤੇ ਵੋਟ ਮੁੱਦਾ ਬਣਾੳੇੁਣ ਦੀ ਅਪੀਲ ਕਰ ਰਹੇ ਹਨ ਤੇ ਸਾਰੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਲੀਡਰਾਂ ਕੋਲੋ ਇਸ ਦੀ ਮੰਗ ਕਰਦੇ ਆ ਰਹੇ ਹਨ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕਾਂ ਦਾ ਇਹ ਗ੍ਰੀਨ ਏਜੰਡਾ ਸੌਂਪਦਿਆ ਕਿਹਾ ਕਿ ਵਾਤਾਵਰਣ ਦਾ ਮੁੱਦਾ ਹੁਣ ਕਿਸੇ ਇੱਕ ਸ਼ਹਿਰ ਜਾਂ ਦੇਸ਼ ਨਾਲ ਜੁੜਿਆ ਹੋਇਆ ਨਹੀ ਸਗੋਂ ਇਹ ਤਾਂ ਪੂਰੇ ਵਿਸ਼ਵ ਦਾ ਮੁੱਦਾ ਬਣ ਚੁੱਕਾ ਹੈ।
ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਸੰਤ ਸੀਚੇਵਾਲ ਜੀ ਵੱਲੋਂ ਦਿੱਤੇ ਗਏ ਗਰੀਨ ਮਨੋਰਥ ਪੱਤਰ ਨੂੰ ਸਵਿਕਾਰ ਕਰਦਿਆ ਭਰੋਸਾ ਦਿੱਤਾ ਕਿ ਉਹ ਵਾਤਾਵਰਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣਗੇ ਤੇ ਇਸ ਮਸਲੇ ਵੱਲ ਵਿਸ਼ੇਸ਼ ਧਿਆਨ ਦੇਣਗੇ। ਉਹਨਾਂ ਸੰਤ ਸੀਚੇਵਾਲ ਜੀ ਦੇ ਕੰਮਾਂ ਦੀ ਪ੍ਰੰਸ਼ਸਾ ਕਰਦਿਆ ਕਿਹਾ ਕਿ ਉਹ ਸੁਲਤਾਨਪੁਰ ਲੋਧੀ ਵਿਖੇ ਬਾਬੇ ਨਾਨਕ ਦੀ ਵੇਈਂ ਦੇ ਦਰਸ਼ਨ ਕਰਨ ਲਈ ਜ਼ਰੂਰ ਸੁਲਤਾਨਪੁਰ ਲੋਧੀ ਵਿਖੇ ਆਉਣਗੇ। ਇਸ ਮੌਕੇ ਪੰਜਾਬ ਭਰ ਤੋਂ ਆਏ ਸਿੱਖ ਆਗੂ, ਦਿੱਲੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਆਦਿ ਹਾਜ਼ਰ ਸਨ।