ਮੁੱਖ ਮੰਤਰੀ ਚੰਨੀ ਖਿਲਾਫ ਲੁਧਿਆਣਾ ਦੇ ਵਕੀਲ ਨੇ ਕੀਤਾ ਕੇਸ
ਸੰਜੀਵ ਸੂਦ
- ਐਡਵੋਕੇਟ ਗੌਰਵ ਅਰੋੜਾ ਨੇ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ
ਲੁਧਿਆਣਾ, 19 ਫਰਵਰੀ 2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਉਹਨਾਂ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵਧਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਮੁਜ਼ੱਫਰਨਗਰ 'ਚ ਸ਼ਿਕਾਇਤ ਦਰਜ ਕਰਵਾਈ ਗਈ, ਹੁਣ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਅਦਾਲਤ 'ਚ ਮੁੱਖ ਮੰਤਰੀ ਚੰਨੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸ਼ਿਕਾਇਤਕਰਤਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ ਅਦਾਲਤ ਵਿੱਚ ਦਰਜ ਕਰਵਾਇਆ ਗਿਆ ਹੈ।
https://drive.google.com/file/d/1ax3DBke9g-teCLcqSwqrUZd54U-u5RwH/view?usp=sharing
ਜਿਸ ਦੇ ਆਧਾਰ ’ਤੇ ਉਨ੍ਹਾਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਧਾਰਾ 153ਏ, 295 295ਏ 504 505 ਅਤੇ 511 ਤਹਿਤ ਕੇਸ ਦਰਜ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਬਿਆਨ ਦਿੱਤਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਇੱਥੇ ਕੋਈ ਰਾਜ ਨਹੀਂ ਕਰ ਸਕਦਾ, ਦੂਜੇ ਰਾਜਾਂ ਤੋਂ ਆਏ ਲੋਕਾਂ ਨੂੰ ਪੰਜਾਬੀਅਤ ਦਾ ਪਾਠ ਪੜ੍ਹਾਇਆ ਜਾਵੇਗਾ। ਯੂਪੀ, ਬਿਹਾਰ ਅਤੇ ਦਿੱਲੀ ਦੇ ਇਹ ਭਰਾ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ। ਇਸ ਬਿਆਨ ਦੀ ਦੇਸ਼ ਭਰ ਵਿਚ ਆਲੋਚਨਾ ਹੋਈ ਸੀ। ਇਸ ਤਰਜ਼ 'ਤੇ ਮੁੱਖ ਮੰਤਰੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗੌਰਵ ਅਰੋੜਾ ਨੇ ਕਿਹਾ ਕਿ ਅਰੋੜਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੱਲੋਂ ਜੋ ਬਿਆਨ ਦਿੱਤਾ ਗਿਆ ਹੈ, ਉਹ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ, ਇਸ ਲਈ ਉਨ੍ਹਾਂ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਕਿ ਅਦਾਲਤ ਮੁੱਖ ਮੰਤਰੀ ਨੂੰ ਸਜ਼ਾ ਜ਼ਰੂਰ ਦੇਵੇਗੀ।