ਕੋਵਿਡ ਪਾਜ਼ੀਟਿਵ ਮਰੀਜ਼ 20 ਫਰਵਰੀ ਨੂੰ ਸ਼ਾਮ 5 ਤੋਂ 6 ਵਜੇ ਤੱਕ ਪਾ ਸਕਦੇ ਨੇ ਵੋਟ
- ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵਲੋਂ ਐਂਬੂਲੈਂਸਾਂ ਮੁਹੱਇਆ ਕਰਵਾਈਆਂ ਜਾਣਗੀਆਂ
ਮਲੇਰਕੋਟਲਾ 19 ਫਰਵਰੀ 2022 - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ 20 ਫਰਵਰੀ ਚੋਣ ਵਾਲੇ ਦਿਨ ਨੂੰ ਕੋਵਿਡ ਪੋਜ਼ਟਿਵ ਮਰੀਜ਼ ਸ਼ਾਮ 5 ਤੋਂ 6 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੋਵਿਡ ਮਰੀਜ਼ਾਂ ਨੂੰ ਪੀ.ਪੀ.ਈ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਉਪਰੰਤ ਉਹ ਆਪਣੇ ਸਬੰਧਿਤ ਪੋਲਿੰਗ ਸਟੇਸ਼ਨ ਉੱਤੇ ਆਪਣੀ ਵੋਟ ਪਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਵਿੱਚ 19 ਫਰਵਰੀ ਦੀ ਸਵੇਰ ਤੱਕ 02 ਮਰੀਜ਼ ਕਰੋਨਾ ਪ੍ਰਭਾਵਿਤ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵਲੋਂ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਘਰੇਲੂ ਏਕਾਂਤਵਾਸ ਅਧੀਨ ਕੋਵਿਡ ਮਰੀਜ਼ਾਂ ਨੂੰ ਪੋਲਿੰਗ ਸਟੇਸ਼ਨਾਂ ਤੱਕ ਲਿਆਉਣ ਲਈ ਸਿਹਤ ਵਿਭਾਗ ਵਲੋਂ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਤਹਿਤ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਮਰੀਜ਼ਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ
ਕਟਾਰੀਆ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਪੋਲਿੰਗ ਸਟੇਸ਼ਨਾਂ ਤੇ ਬਾਇਓ ਮੈਡੀਕਲ ਵੇਸਟ ਦਸਤਾਨੇ ਆਦਿ ਇੱਕਠੇ ਕਰਨ ਲਈ ਲਾਲ ਰੰਗ ਦੇ ਕੁੜੇਦਾਨ ਲਗਾਏ ਗਏ ਹਨ । ਉਨ੍ਹਾਂ ਹੋਰ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਆਸਾਂ ਵਰਕਰਾਂ ਦੇ ਨਾਲ ਨਾਲ ਵਾਲੰਟੀਅਰ ਵੀ ਲਗਾਏ ਗਏ ਹਨ ਤਾਂ ਜੋ ਕਿ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਏ । ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਉੱਤੇ ਸਟਾਫ ਨੂੰ ਕੋਵਿਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।