ਜਗਰਾਓਂ 'ਚ ਸ਼ਾਂਤੀਪੂਰਵਕ ਹੋਈ 65 ਪ੍ਰਤੀਸ਼ਤ ਦੇ ਕਰੀਬ ਵੋਟਿੰਗ, ਹਲਕੇ ਦੇ 10 ਉਮੀਦਾਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ 'ਚ ਹੋਈ ਬੰਦ
- 10 ਮਾਰਚ ਨੂੰ ਆਉਣਗੇ ਨਤੀਜੇ
ਦੀਪਕ ਜੈਨ
ਜਗਰਾਓਂ, 20 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਹਲਕਾ ਜਗਰਾਓਂ ਵਿਖੇ ਵੀ ਸ਼ਾਂਤੀਪੂਰਵਕ ਸੰਪਨ ਹੋ ਗਈਆਂ ਹਨ | ਇਨ੍ਹਾਂ ਚੋਣਾਂ ਦਾ ਵੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ | ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਇਹ ਵੋਟਿੰਗ ਲਈ ਲੋਕਾਂ ਵਿੱਚ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿੱਤਾਉਣ ਲਈ ਲਾਈਨਾਂ ਵਿੱਚ ਲੱਗਿਆ ਦੇਖਿਆ ਗਿਆ, ਜਿਨ੍ਹਾਂ ਵਿੱਚ ਅਪਾਹਿਜ, ਨੌਜਵਾਨਾਂ ਅਤੇ ਔਰਤਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ | ਇਸ ਮੋਕੇ 18 ਸਾਲ ਤੋਂ ਉਪਰ ਦੇ ਨੌਝਵਾਨ ਲੜਕੇ-ਲੜਕੀਆਂ ਨੇ ਵੀ ਪਹਿਲੀ ਵਾਰ ਆਪਣੀ ਵੋਟ ਪਾਈ | ਇਸ ਦੋਰਾਨ ਪਹਿਲੀ ਵਾਰ ਵੋਟ ਪਾਉਣ ਆਈ ਜਾਨਵੀ ਜੈਨ ਨੇ ਵੀ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਿਸ ਨੂੰ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾਂ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ ਗਿਆ |
ਜਗਰਾਓਂ ਦੇ ਐੱਸਐੱਸਪੀ ਡਾ. ਪਾਟਿਲ ਕੇਤਨ ਬਲੀਰਾਮ ਦੀ ਅਗਵਾਈ ਹੇਠ ਪੁਲਿਸ ਵੱਲੋਂ ਪੁਖਤਾ ਇੰਤਜਾਮ ਵੀ ਕੀਤੇ ਦੇਖੇ ਗਏ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਹੀਂ ਹੋ ਸਕੀ | ਸੂਬਾ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ ਪੂਰੇ 6 ਵਜੇ ਤੋਂ ਬਾਅਦ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਕਿਸੇ ਵੋਟਰ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ | ਜਗਰਾਓਂ ਵਿਖੇ ਅੱਜ ਹੋਏ ਇਨ੍ਹਾਂ ਮਤਦਾਨਾਂ ਵਿੱਚ ਸ਼ਾਮ 6 ਵਜੇ ਤੱਕ ਕੁੱਲ 65 ਪ੍ਰਤੀਸ਼ਤ ਦੇ ਕਰੀਬ ਲੋਕਾਂ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿੱਤਾਉਣ ਲਈ ਆਪਣੀ ਵੋਟ ਦਾ ਇਸਤੇਮਾਲ ਕੀਤਾ |