ਕੈਪਟਨ ਅਮਰਿੰਦਰ ਨੇ ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਲੋਕਾਂ ਨੂੰ ਵਧਾਈ ਦਿੱਤੀ
ਚੰਡੀਗੜ੍ਹ, 20 ਫਰਵਰੀ 2022- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਇਥੇ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਹ ਪੰਜ ਸਾਲਾਂ ਵਿਚ ਇਕ ਵਾਰ ਆਉਣ ਵਾਲੇ ਲੋਕਤੰਤਰ ਦੇ ਇਸ ਤਿਉਹਾਰ ਨੂੰ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੰਜਾਬੀਆਂ ਨੂੰ ਵਧਾਈ ਦਿੰਦੇ ਹਨ।
ਕੈਪਟਨ ਅਮਰਿੰਦਰ ਨੇ ਭਰੋਸਾ ਪ੍ਰਗਟਾਇਆ ਕਿ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਸੰਯੁਕਤ ਦੀ ਸ਼ਮੂਲੀਅਤ ਵਾਲਾ ਨੈਸ਼ਨਲ ਡੈਮੋਕਰੈਟਿਕ ਅਲਾਇੰਸ ਆਸਾਨੀ ਨਾਲ ਬਹੁਮਤ ਹਾਸਲ ਕਰਕੇ ਸੂਬੇ ਵਿੱਚ ਅਗਲੀ ਸਰਕਾਰ ਬਣਾਏਗਾ।
ਉਨ੍ਹਾਂ ਕਿਹਾ ਕਿ ਭਾਵੇਂ ਸਾਨੂੰ 10 ਮਾਰਚ ਤੱਕ ਉਡੀਕ ਕਰਨੀ ਪਵੇਗੀ, ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ, ਜੋ ਸੂਬੇ ਦੀ ਸੁਰੱਖਿਆ ਅਤੇ ਤਰੱਕੀ ਲਈ ਸਮੇਂ ਦੀ ਮੁੱਖ ਲੋੜ ਹੈ।