ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਹਸਪਤਾਲ ਕਰਾਇਆ ਗਿਆ ਦਾਖ਼ਲ
ਕੁਲਵਿੰਦਰ ਸਿੰਘ
- ਛਾਤੀ ਦੇ ਦਰਦ ਦੇ ਕਾਰਨ ਦਾਖ਼ਲ ਕਰਵਾਇਆ ਗਿਆ ਗੁਰੂ ਨਾਨਕ ਦੇਵ ਹਸਪਤਾਲ 'ਚ
ਅੰਮ੍ਰਿਤਸਰ, 3 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਪੰਜਾਬ ਪੁਲਿਸ ਵੱਲੋਂ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਹੈ। ਤਬੀਅਤ ਖ਼ਰਾਬ ਹੋਣ ਤੋਂ ਬਾਅਦ ਅੱਜ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਉਥੇ ਹੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਲਈ ਭਾਰੀ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲੰਕ 'ਤੇ ਕਲਿੱਕ ਕਰੋ....
ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਹਸਪਤਾਲ ਕਰਾਇਆ ਗਿਆ ਦਾਖ਼ਲ, ਵੀਡੀਓ ਵੀ ਦੇਖੋ
ਜ਼ਿਕਰਯੋਗ ਹੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਉਤੇ ਈਡੀ ਦੀ ਰੇਡ ਤੋਂ ਬਾਅਦ 12 ਕਰੋੜ ਰੁਪਿਆ ਉਨ੍ਹਾਂ ਦੇ ਘਰੋਂ ਬਰਾਮਦ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਤਬੀਅਤ ਖ਼ਰਾਬ ਹੋਣ ਹਨੀ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਕੋਈ ਵੀ ਅਗਰ ਕੈਦੀ ਦੀ ਤਬੀਅਤ ਖ਼ਰਾਬ ਹੁੰਦੀ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇ ਅਤੇ ਡਾਕਟਰ ਹੁਣ ਇਲਾਜ ਕਰ ਰਹੇ ਹਨ।