ਐਡੀਸ਼ਨਲ ਮੁੱਖ ਚੋਣ ਅਫ਼ਸਰ ਨੇ ਮਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਿਤ ਕੁਮਾਰ ਨੇ ਗਿਣਤੀ ਲਈ ਕੀਤੇ ਇੰਤਜ਼ਾਮਾਂ ਦੀ ਵੀ ਕੀਤੀ ਸਮੀਖਿਆ
- ਡਿਪਟੀ ਕਮਿਸ਼ਨਰ, ਐਸ.ਐਸ.ਪੀ. ਨੇ ਵਿਆਪਕ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ 10 ਮਾਰਚ ਨੂੰ ਗਿਣਤੀ ਲਈ ਕੀਤੇ ਪੁਖ਼ਤਾ ਬੰਦੋਬਸਤ ਬਾਰੇ ਦਿੱਤੀ ਜਾਣਕਾਰੀ
ਹਰਮਿੰਦਰ ਸਿੰਘ ਭੱਟ
ਮਲੇਰਕੋਟਲਾ 6 ਮਾਰਚ , 2022 :ਵਧੀਕ ਮੁੱਖ ਚੋਣ ਅਫ਼ਸਰ ਪੰਜਾਬ, ਸ਼੍ਰੀ ਅਮਿਤ ਕੁਮਾਰ (ਆਈ.ਏ.ਐਸ.) ਨੇ ਅੱਜ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਿਤ ਸਟਰਾਂਗ ਰੂੰਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਮਾਧਵੀ ਕਟਾਰੀਆ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ, ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਰਿਟਰਨਿੰਗ ਅਫ਼ਸਰ ਮਾਲੇਰਕੋਟਲਾ ਜਸਬੀਰ ਸਿੰਘ , ਰਿਟਰਨਿੰਗ ਅਫ਼ਸਰ ਅਮਰਗੜ੍ਹ ਹਰਬੰਸ ਸਿੰਘ, ਐਸ.ਪੀ ਮਲੇਰੋਕਟਲਾ ਸੌਰਵ ਜਿੰਦਲ, ਡੀ.ਐਸ.ਪੀ ਮਾਲੇਰਕੋਟਲਾ ਮਨਦੀਪ ਸਿੰਘ , ਡੀ.ਐਸ.ਪੀ.ਅਮਰਗੜ੍ਹ ਸੰਦੀਪ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨਾਲ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਬਣਾਏ ਗਏ ਸਮੁੱਚੇ ਗਿਣਤੀ ਕੇਂਦਰਾਂ ਅਤੇ ਹਰੇਕ ਸਟਰਾਂਗ ਰੂੰਮ ਵਿਖੇ ਈ.ਵੀ.ਐਮਜ਼ ਮਸ਼ੀਨਾਂ ਦੀ ਈ-ਨਿਗਰਾਨੀ ਤੋਂ ਇਲਾਵਾ ਲੋੜੀਂਦੀ ਫੋਰਸ ਦੀ ਤਾਇਨਾਤੀ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁੱਖ ਚੋਣ ਅਫ਼ਸਰ ਨੂੰ ਦੋਵੇ ਸਟਰਾਂਗ ਰੂੰਮਾਂ 'ਤੇ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਸਟਰਾਂਗ ਰੂੰਮਾਂ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ, ਜਿਸ 'ਤੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ 24 ਘੰਟੇ ਲਾਈਵ ਸਟ੍ਰੀਮਿੰਗ ਰਾਹੀਂ ਈ.ਵੀ.ਐਮ ਮਸ਼ੀਨਾਂ ਨੂੰ ਦੇਖ ਸਕਦੇ ਹਨ।
ਵਧੀਕ ਮੁੱਖ ਚੋਣ ਅਫ਼ਸਰ ਪੰਜਾਬઠਅਮੀਤ ਕੁਮਾਰ ਨੇ ਸਟਰਾਂਗ ਰੂੰਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ-ਬਿੰਨ ਪਾਲਣਾ ਕਰਦੇ ਹੋਏ ਕੀਤੇ ਗਏ ਸਟਰਾਂਗ ਰੂੰਮਾਂ 'ਤੇ ਤਿੰਨ-ਪੱਧਰੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਬਲ 24 ਘੰਟੇ ਸਟਰਾਂਗ ਰੂੰਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ।
ਹਰੇਕ ਸਟਰਾਂਗ ਰੂੰਮ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨ੍ਹਾਂ ਦਾ ਵਿਯੂ ਸਟਰਾਂਗ ਰੂੰਮ ਦੇ ਬਾਹਰ ਐਲ.ਈ.ਡੀ ਰਾਹੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਹਾਲ ਵਾਲੇ ਸਥਾਨ ਤੇ ਹਾਈਟੈਕ ਮੀਡਿਆ ਸੈਂਟਰ (ਐਲ.ਈ.ਡੀ.,ਇੰਨਟਰਨੈਂਟ ਆਦਿ ਨਾਲ ਲੈਸ) ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜ਼ਿਲਾ ਚੋਣ ਅਫਸਰ ਮਾਧਵੀ ਕਟਾਰੀਆ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂੰਮਾਂ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂੰਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਥ ਅਨੁਸਾਰ 24 ਘੰਟੇ ਤਿੰਨ ਪੱਧਰੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।
ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ/ਮੋਨਿਟਰਿੰਗ ਲਈ ਸਟਰਾਂਗ ਰੂੰਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹਾਇਤਾ ਲਈ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਮ ਅਤੇ ਮੋਬਾਇਲ ਨੰਬਰ ਦਾ ਬੋਰਡ ਲਗਾਇਆ ਹੋਇਆ ਤਾਂ ਜੋ ਜਰੂਰਤ ਪੈਣ 'ਤੇ ਤੁਰੰਤ ਸਬੰਧਤ ਕਰਮਚਾਰੀ ਨਾਲ ਸੰਪਰਕ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਫਸਰ ਮਾਲੇਰਕੋਟਲਾ ਨੇ ਅੱਗੇઠਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂੰਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।