ਹੁਸ਼ਿਆਰਪੁਰ: ਰਿਆਤ ਬਾਹਰਾ ਅਤੇ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ 9 ਤੇ 10 ਮਾਰਚ ਦੀ ਛੁੱਟੀ
ਹੁਸ਼ਿਆਰਪੁਰ, 8 ਮਾਰਚ 2022 - ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਪਈਆਂ ਵੋਟਾਂ ਦੀ ਗਿਣਤੀ ਲਈ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਆਈ.ਟੀ.ਆਈ. ਕਾਲਜ ਹੁਸ਼ਿਆਰਪੁਰ ਵਿਖੇ ਕਾਊਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਕਾਊਟਿੰਗ ਸੈਂਟਰਾਂ ਵਿਚ ਮੁਕੰਮਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਮਿਤੀ 9 ਅਤੇ 10 ਮਾਰਚ ਨੂੰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਆਈ.ਟੀ.ਆਈ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਕੇਵਲ ਵਿਦਿਆਰਥੀਆਂ/ਸਿਖਿਆਰਥੀਆਂ ਲਈ ਹੀ ਹੋਵੇਗੀ ਅਤੇ ਉਕਤ ਅਦਾਰਿਆਂ ਦੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ’ਤੇ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਜਿਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿਥੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨਹੀਂ ਹੋਣੀ ਹੈ, ਉਨ੍ਹਾਂ ’ਤੇ ਲਾਗੂ ਨਹੀਂ ਹੋਵੇਗਾ।