ਮਾਨਸਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈ ਅਸਲਾ ਤੇ ਹਥਿਆਰ ਚੁੱਕਣ ’ਤੇ ਪਾਬੰਦੀ
ਸੰਜੀਵ ਜਿੰਦਲ
ਮਾਨਸਾ, 9 ਮਾਰਚ 2022 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਵਿੱਚ ਲਾਇਸੰਸੀ ਅਸਲਾ/ਹਿਥਆਰ ਚੁੱਕਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜਿਲ੍ਹਾ ਮਾਨਸਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ,ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣ ਪ੍ਰਕਿਰਿਆ ਨੂੰ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲੇ ਅੰਦਰ ਲਾਇਸੰਸੀ ਅਸਲਾ ਅਤੇ ਹਥਿਆਰਾਂ ਨੂੰ ਚੁੱਕਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਉਨਾਂ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਉਕਤ ਹੁਕਮ 14 ਮਾਰਚ 2022 ਤੱਕ ਲਾਗੂ ਰਹੇਗਾ।