← ਪਿਛੇ ਪਰਤੋ
ਆਪ ਦੇ ਨੌਜਵਾਨ ਆਗੂ ਨੇ ਕੀਤਾ ਮਹਾਰਾਜਾ ਚਿੱਤ ਪਟਿਆਲਾ, 10 ਮਾਰਚ 2022 - ਪਟਿਆਲਾ ਸ਼ਹਿਰੀ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਦੇ ਨੌਜਵਾਨ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਹਰਾਇਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਜਿੱਤ ਦਾ ਦਾਅਵਾ ਕਰ ਰਿਹਾ ਸੀ। ਪਰ ਉਨ੍ਹਾਂ ਨੂੰ ਕਰਾਰੀ ਹਾਰ ਮਿਲੀ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਪਟਿਆਲਾ ਸ਼ਹਿਰ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਲਈ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਪਟਿਆਲਾ ਸ਼ਹਿਰ ਦੇ ਇਤਿਹਾਸ ਵਿਚ ਇਹ ਦੂਜੀ ਵਾਰ ਹੈ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਉਹ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਥੋਂ ਲੋਕ ਸਭਾ ਚੋਣ ਹਾਰ ਗਏ ਸਨ। ਇਸ ਵਾਰ 2022 ਦੀਆਂ ਚੋਣਾਂ ਵਿਚ ਪਟਿਆਲਾ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ 19697 ਵੋਟਾਂ ਨਾਲ ਹਰਾਇਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਜੀਤਪਾਲ ਸਿੰਘ ਪਟਿਆਲਾ ਸ਼ਹਿਰ ਦੇ ਸਾਬਕਾ ਮੇਅਰ ਹਨ। ਉਹ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਪੁੱਤਰ ਤੇ ਸਾਬਕਾ ਮੰਤਰੀ ਸਰਦਾਰਾ ਸਿੰਘ ਕੋਹਲੀ ਦੇ ਪੋਤਰੇ ਹਨ।
Total Responses : 265