ਸੰਗਰੂਰ ਤੋਂ ਨਰਿੰਦਰ ਭਰਾਜ ਦੀ ਵੱਡੀ ਜਿੱਤ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 10 ਮਾਰਚ, 2022: ਆਪ ਦੀ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ 74851 ਵੋਟਾਂ ਪ੍ਰਾਪਤ ਕਰਕੇ 36430 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ ਜਦਕਿ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ 38421 ਵੋਟਾਂ ਪਈਆਂ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਅਰਵਿੰਦ ਖੰਨਾ 13766 ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਰਿਹਾ।