ਫਿਰੋਜ਼ਪੁਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕਿਸਨੂੰ ਕਿੰਨੀਆਂ ਪਾਈਆਂ ਵੋਟਾਂ ਤੇ ਕਿਸਦੀ ਹੋਈ ਹਾਰ ਤੇ ਕਿਸਦੀ ਹੋਈ ਜਿੱਤ ਦੇਖੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 26 ਮਾਰਚ 2022 - ਬਾਬੂਸ਼ਾਹੀ ਡਾਟ ਕਾਮ ਦੇ ਦਰਸ਼ਕਾਂ ਨੂੰ 10 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਕਿਸ ਉਮੀਦਵਾਰ ਦੀ ਹੋਈ ਹਾਰ ਤੇ ਕਿਸਦੀ ਹੋਈ ਜਿੱਤ ਬਾਰੇ ਇੱਕ ਇੱਕ ਵਿਧਾਨ ਸਭਾ ਹਲਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਗੱਲ ਕਰਦੇ ਹਾਂ ਫਿਰੋਜ਼ਪੁਰ ਜਿਲ੍ਹੇ ਦੀਆਂ ਚਾਰ ਸੀਟਾਂ ਦੀ ਉਹ ਚਾਰ ਸੀਟਾਂ ਕਿਹੜੀਆਂ ਹਨ ਦੇਖੋ।
1, ਜੀਰਾ
2, ਫਿਰੋਜ਼ਪੁਰ ਦਿਹਾਤੀ
3, ਫਿਰੋਜ਼ਪੁਰ ਸਿਟੀ
4, ਗੁਰੂਹਰਸਹਾਏ
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਜੀਰਾ ਦੀ ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਨੂੰ 64034 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ 41258 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੂੰ 40615 ਵੋਟਾਂ, ਭਾਜਪਾ ਦੇ ਉਮੀਦਵਾਰ ਅਵਤਾਰ ਸਿੰਘ ਜੀਰਾ ਨੂੰ 2007 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਕਟਾਰੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ 22776 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਨੂੰ 75293 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ 47547 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਆਸ਼ੂ ਬਾਂਗਰ ਨੂੰ 20396 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ 27746 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਫਿਰੋਜ਼ਪੁਰ ਸਿਟੀ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਵੀਰ ਸਿੰਘ ਭੁੱਲਰ ਨੂੰ 48443 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਨੂੰ 28874 ਵੋਟਾਂ, ਬੀਜੇਪੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ 24635 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰੋਹਿਤ ਵੋਹਰਾ ਨੂੰ 17757 ਵੋਟਾਂ ਪ੍ਰਾਪਤ ਹੋਈਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਵੀਰ ਸਿੰਘ ਭੁੱਲਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਪਿੰਕੀ ਨੂੰ 19569 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਫੌਜਾ ਸਿੰਘ ਸਰਾਰੀ ਨੂੰ 68343 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ 57769 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਕਾਲੜਾ ਨੂੰ 5578 ਵੋਟਾਂ, ਬੀਜੇਪੀ ਦੇ ਉਮੀਦਵਾਰ ਗੁਰਪਾਵੇਜ ਸਿੰਘ ਨੂੰ 3988 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਫੌਜਾ ਸਿੰਘ ਸਰਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ 10574 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ।