ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਪਹੁੰਚੀ ਹਰਨਾਜ਼ ਸੰਧੂ, ਭਗਵੰਤ ਮਾਨ ਦੇ ਵਿਜ਼ਨ ਨੂੰ ਪਸੰਦ ਕੀਤਾ
- ਕਿਹਾ ਮੈਂ ਆਪਣੇ ਪੱਧਰ 'ਤੇ ਸੂਬੇ ਦੀ ਬਿਹਤਰੀ ਲਈ ਕੁਝ ਕਰਨਾ ਚਾਹੁੰਦੀ ਹਾਂ
- ਮੁਖਮੰਤਰੀ ਭਗਵੰਤ ਮਾਨ ਨੇ ਮਿਸ ਯੂਨੀਵਰਸ ਨੂੰ ਕੀ ਕਿਹਾ, ਰਾਜਸਭਾ ਸਾਂਸਦ ਰਾਘਵ ਚੱਢਾ ਵੀ ਰਹੇ ਮੌਜੂਦ
ਦੀਪਕ ਗਰਗ
ਕੋਟਕਪੂਰਾ 30 ਮਾਰਚ 2022 - ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਛਾਈ ਹੋਈ ਹੈ। ਹਰਨਾਜ਼ ਕੌਰ ਸੰਧੂ ਇੰਸਟਾਗ੍ਰਾਮ ਅਕਾਉਂਟ ਤੇ ਆਪਣੇ ਪ੍ਰਸ਼ੰਸਕਾਂ ਵਿੱਚ ਬਹੁਤ ਸਰਗਰਮ ਹੈ, ਜਦੋਂ ਕਿ ਉਹ ਹਰ ਜਗ੍ਹਾ ਆਪਣੀ ਛਾਪ ਛੱਡਣ ਲਈ ਤਿਆਰ ਹੈ। ਹਰਨਾਜ਼ ਹਾਲ ਹੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੀ ਸੀ। ਇੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਅਤੇ ਕਾਫੀ ਦੇਰ ਤੱਕ ਗੱਲਬਾਤ ਕੀਤੀ। ਪੰਜਾਬ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਪੋਸਟ ਸਾਹਮਣੇ ਆਈ ਹੈ ਜਿਸ ਵਿੱਚ ਹਰਨਾਜ਼ ਸੰਧੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦੀ ਨਜ਼ਰ ਆ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਪਹੁੰਚੀ ਹਰਨਾਜ਼ ਸੰਧੂ, ਭਗਵੰਤ ਮਾਨ ਦੇ ਵਿਜ਼ਨ ਨੂੰ ਪਸੰਦ ਕੀਤਾ (ਵੀਡੀਓ ਵੀ ਦੇਖੋ)
ਜਾਣਕਾਰੀ ਮੁਤਾਬਿਕ ਇਸ ਦੌਰਾਨ ਹਰਨਾਜ਼ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਵਿਜ਼ਨ ਪਸੰਦ ਹੈ। ਉਹ ਵੀ ਆਪਣੇ ਪੱਧਰ 'ਤੇ ਪੰਜਾਬ ਦੀ ਬਿਹਤਰੀ ਲਈ ਕੁਝ ਕਰਨਾ ਚਾਹੁੰਦੀ ਹੈ। ਹਰਨਾਜ ਨੇ ਬਦਲਾਅ ਨੂੰ ਪੰਜਾਬ ਵਿੱਚ ਬਿਹਤਰੀ ਲਈ ਦੱਸਿਆ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਨਾਜ ਕੌਰ ਸੰਧੂ ਨੇ ਕਿਹਾ ਕਿ ਉਸ ਦੀ ਸਫ਼ਲਤਾ ਵਿੱਚ ਉਸ ਦੇ ਪਰਿਵਾਰ ਅਤੇ ਦੋਸਤਾਂ ਦਾ ਅਹਿਮ ਯੋਗਦਾਨ ਰਿਹਾ ਹੈ। ਸਾਰਿਆਂ ਦੇ ਸਹਿਯੋਗ ਨਾਲ ਹੀ ਤਰੱਕੀ ਹੁੰਦੀ ਹੈ। ਹਰਨਾਜ ਨੇ ਆਪਣੀਆਂ ਆਉਣ ਵਾਲੀਆਂ ਫਿਲਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਹਰਨਾਜ਼ ਹੋਲੀ 'ਤੇ ਵਿਦੇਸ਼ ਤੋਂ ਭਾਰਤ ਪਰਤੀ ਸੀ। ਇਸ ਤੋਂ ਬਾਅਦ ਉਹ ਮੁੰਬਈ 'ਚ ਸੀ। ਬਾਅਦ ਵਿੱਚ ਦਿੱਲੀ ਪਹੁੰਚ ਗਈ। ਮਿਸ ਯੂਨੀਵਰਸ ਬਣਨ ਤੋਂ ਬਾਅਦ ਉਹ ਲੰਡਨ ਚਲੀ ਗਈ। ਜਾਣਕਾਰੀ ਮੁਤਾਬਕ 31 ਮਾਰਚ ਨੂੰ ਉਹ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੇ ਦਰਸ਼ਨ ਵੀ ਕਰੇਗੀ।
ਪਿਛਲੇ ਸਾਲ ਉਸ ਦੇ ਸਿਰ 'ਤੇ ਮਿਸ ਯੂਨੀਵਰਸ ਦਾ ਤਾਜ ਸਜਾਇਆ ਗਿਆ ਸੀ। ਇਸ ਤੋਂ ਪਹਿਲਾਂ ਉਹ ਮਿਸ ਦੀਵਾ ਯੂਨੀਵਰਸ ਵੀ ਰਹਿ ਚੁੱਕੀ ਹੈ। ਉਹ ਮੂਲ ਰੂਪ ਤੋਂ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਇਸ ਸਮੇਂ ਉਹ ਆਪਣੇ ਪਰਿਵਾਰ ਨਾਲ ਖਰੜ ਵਿੱਚ ਰਹਿ ਰਹੀ ਹੈ। ਹਰਨਾਜ਼ ਦੀ ਮਾਂ ਰਜਿੰਦਰ ਕੌਰ ਪੇਸ਼ੇ ਤੋਂ ਡਾਕਟਰ ਹੈ। ਉਹ ਸੋਹਾਣਾ ਹਸਪਤਾਲ ਵਿੱਚ ਕੰਮ ਕਰਦੀ ਹੈ।
ਪੰਜਾਬ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੇ ਪੋਸਟ ਵਿੱਚ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ ਅਤੇ ਨਾਲ ਹੀ ਕੈਪਸ਼ਨ ਲਿਖਿਆ ਹੈ- ‘ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਹਰਨਾਜ਼ ਕੌਰ ਨੂੰ ਦੇਸ਼ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਹ 21 ਸਾਲਾਂ ਬਾਅਦ ਦੇਸ਼ ਵਿੱਚ ਮਿਸ ਯੂਨੀਵਰਸ ਦਾ ਤਾਜ ਵਾਪਸ ਲੈ ਕੇ ਆਈ ਹੈ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਸ ਵੀਡੀਓ ਨੂੰ ਦੇਖ ਕੇ ਕਈ ਲੋਕ ਕਮੈਂਟ ਬਾਕਸ 'ਤੇ ਪ੍ਰਤੀਕਿਰਿਆ ਦਿੰਦੇ ਨਜ਼ਰ ਆਏ। ਇਸ ਵੀਡੀਓ ਨੂੰ ਦੇਖ ਕੇ ਇਕ ਯੂਜ਼ਰ ਨੇ ਕਿਹਾ- 'ਓਏ ਕੀ ਇਹ ਮੀਟਿੰਗ ਜਨਤਾ ਲਈ ਹੋ ਰਹੀ ਹੈ? ਹੁਣ ਅੱਗੇ ਕੀ?'
ਤਾਂ ਕਿਸੇ ਨੇ ਕਿਹਾ- 'ਭਾਈ ਵਾਹ ਲਾਈਫ ਹੋ ਤੋ ਐਸੀ।' ਇਕ ਯੂਜ਼ਰ ਨੇ ਕਿਹਾ- ਹਰਨਾਜ਼ ਬਹੁਤ ਖੂਬਸੂਰਤ ਲੱਗ ਰਹੀ ਹੈ। ਤਾਂ ਕਿਸੇ ਨੇ ਕਿਹਾ-ਸਰ ਦਿਲ ਬਾਗ ਬਾਗ ਹੋ ਗਿਆ। ਤੁਹਾਨੂੰ ਦੱਸ ਦੇਈਏ ਕਿ ਹਰਨਾਜ਼ ਸੰਧੂ 3 ਮਹੀਨੇ ਪਹਿਲਾਂ ਹੀ ਮਿਸ ਯੂਨੀਵਰਸ ਦਾ ਖਿਤਾਬ ਜਿੱਤ ਚੁੱਕੀ ਹੈ।
ਹਾਲ ਹੀ 'ਚ ਹਰਨਾਜ਼ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਰੈਂਪ 'ਤੇ ਵਾਕ ਕਰਦੀ ਨਜ਼ਰ ਆ ਰਹੀ ਹੈ। ਹਰਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕ ਸੋਸ਼ਲ ਮੀਡੀਆ 'ਤੇ ਕਹਿੰਦੇ ਨਜ਼ਰ ਆਏ ਕਿ 3 ਮਹੀਨਿਆਂ 'ਚ ਹਰਨਾਜ਼ 'ਚ ਕਾਫੀ ਬਦਲਾਅ ਆਇਆ ਹੈ।