ਨਵਜੋਤ ਸਿੱਧੂ ਨੇ ਯੂਨੀਵਰਸਿਟੀ ਦੇ ਸਾਹਮਣੇ ਕਤਲ ਹੋਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਜਗਤਾਰ ਸਿੰਘ
ਪਟਿਆਲਾ 7 ਅਪ੍ਰੈਲ 2022 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਸਾਹਮਣੇ ਗੋਲੀ ਮਾਰ ਕੇ ਕਤਲ ਹੋਏ ਨੌਜਵਾਨ ਧਰਮਿੰਦਰ ਸਿੰਘ ਉਰਫ ਭਿੰਦਾ ਦੇ ਘਰ ਪੁੱਜੇ। ਪਿੰਡ ਦੌਣ ਕਲਾਂ ਵਿਖੇ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਹੈ ।
ਉਨ੍ਹਾਂ ਕਿਹਾ ਕਿ ਜਿਹੜੇ ਸੂਬੇ ਵਿਚ 20 ਦਿਨਾਂ ਵਿੱਚ 25 ਕਤਲ ਹੋ ਹੋਣਗੇ ਉੱਥੇ ਕੋਈ ਕਿਵੇਂ ਰਹਿ ਸਕਦਾ ਹੈ। ਸਿੱਧੂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਦੇ ਵਿਚ ਉਹ ਤੇ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਹਮੇਸ਼ਾਂ ਖੜ੍ਹੇ ਹਨ । ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰਦੀਆਂ ਕਿਹਾ ਕਿ ਜਿਹੜੇ ਸਰਕਾਰ ਦੇ ਰਾਜ ਚ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵੀਡੀਓ: ਗੋਲੀ ਨਾਲ ਮਾਰੇ ਖਿਡਾਰੀ ਧਰਮਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ, ਜਤਾਈ ਹਮਦਰਦੀ, ਕਿਹਾ ਡਟ ਕੇ ਇਨਸਾਫ਼ ਲਈ ਖੜਾਂਗੇ