ਪਾਰਦਰਸ਼ੀ ਢੰਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ : ਅਮਿਤ ਤਲਵਾੜ (ਵੀਡੀਓ ਵੀ ਦੇਖੋ)
ਹਰਜਿੰਦਰ ਸਿੰਘ ਭੱਟੀ
• ਸੁਵਿਧਾਂ ਕੇਂਦਰ ਵਿੱਚ ਕੰਮ ਕਰਨ ਦੇ ਸਮੇਂ ਦੇ ਨਾਲ ਨਾਲ ਕੰਮ ਕਰਨ ਵਾਲੇ ਕਾਊਟਰਾਂ ਦੀ ਗਿਣਤੀ ਵਧਾਈ
• ਜਨਤਕ ਸੇਵਾਂ ਕੇਂਦਰਾਂ ਵਿੱਚ ਟੋਕਨ ਕੱਟੇ ਜਾਣ ਤੋਂ ਬਾਅਦ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀ ਜਾਵੇਗੀ ਸੇਵਾ
• ਸਮੂਹ ਵਿਭਾਗਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਬਕਾਇਆ ਕੇਸਾਂ ਦੇ ਨਿਪਟਾਰੇ ਦੇ ਆਦੇਸ਼
• ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇ ਕੇ ਰੁਜ਼ਗਾਰ ਦੇ ਵਸੀਲੇ ਕੀਤੇ ਜਾਣਗੇ ਪੈਂਦਾ
ਐਸ.ਏ.ਐਸ ਨਗਰ 13 ਅਪ੍ਰੈਲ 2022 - ਲੋਕਾਂ ਨੂੰ ਜ਼ਿੰਮੇਵਾਰ ਤੇ ਜਵਾਬਦੇਹ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਸਾਡਾ ਮੁੱਖ ਟੀਚਾ ਹੈ। ਪ੍ਰਸ਼ਾਸ਼ਨ ਦੀ ਇਹ ਕੋਸ਼ਿਸ ਹੈ ਕਿ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ ਸਗੋਂ ਉਨ੍ਹਾਂ ਨੂੰ ਜਨਤਕ ਸੇਵਾਵਾਂ ਦਾ ਲਾਭ ਮਿੱਥੇ ਸਮੇਂ ਵਿੱਚ ਮਿਲੇ । ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਪਾਰਦਰਸ਼ੀ ਢੰਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ : ਅਮਿਤ ਤਲਵਾੜ (ਵੀਡੀਓ ਵੀ ਦੇਖੋ)
ਅਮਿਤ ਤਲਵਾੜ ਨੇ ਦੱਸਿਆ ਕਿ ਐਸ.ਏ.ਐਸ. ਨਗਰ ਪੰਜਾਬ ਦਾ ਇੱਕ ਅਜਿਹਾ ਜ਼ਿਲ੍ਹਾ ਹੈ ਜਿੱਥੇ ਪੇਂਡੂ ਖੇਤਰ ਦੇ ਨਾਲ ਨਾਲ ਸ਼ਹਿਰੀ ਖੇਤਰ ਵਿੱਚ ਕਾਫੀ ਵਸੋਂ ਆਬਾਦ ਹੈ। ਉਨ੍ਹਾਂ ਦੱਸਿਆ ਕਿ ਅਹੁੱਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਾਲੇ ਕੇਂਦਰਾਂ ਜਿਵੇਂ ਸੁਵਿਧਾਂ ਕੇਂਦਰ, ਫਰਦ ਕੇਂਦਰ , ਤਹਿਸੀਲ ਕੰਪਲੈਕਸ ਅਤੇ ਆਰ.ਟੀ.ਏ. ਦਫਤਰ ਦਾ ਨਿੱਜੀ ਤੌਰ ਤੇ ਦੌਰਾ ਕਰਕੇ ਇਨ੍ਹਾਂ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ । ਉਨ੍ਹਾਂ ਦੱਸਿਆ ਕਿ ਫੌਰੀ ਐਕਸ਼ਨ ਲੈਂਦੇ ਹੋਏ ਸੁਵਿਧਾਂ ਕੇਂਦਰਾਂ ਵਿੱਚ ਕੰਮ ਕਰਨ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੇਵਾਵਾਂ ਦੇਣ ਲਈ ਬਣਾਏ ਗਏ ਕਾਊਟਰਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਸੀਂ ਅਧਿਕਾਰੀਆਂ ਨੂੰ ਪਾਬੰਦ ਕੀਤਾ ਹੈ ਕਿ ਟੋਕਨ ਲੈਣ ਤੋਂ ਬਾਅਦ ਨਿਸ਼ਚਿਤ ਸੇਵਾ ਪ੍ਰਦਾਨ ਕਰਨ ਲਈ 15 ਤੋਂ 20 ਮਿੰਟ ਦੇ ਸਮੇਂ ਤੋਂ ਵੱਧ ਸਮਾਂ ਨਾ ਲੱਗੇ।
ਅਮਿਤ ਤਲਵਾੜ ਨੇ ਕਿਹਾ ਕਿ ਉਨ੍ਹਾਂ ਵੱਲੋਂ ਚਾਰਜ ਲੈਣ ਤੋਂ ਬਾਅਦ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਸਿਸਲੇਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਵਿਭਾਗਾਂ ਦੇ ਪੈਂਡਿੰਗ ਪਏ ਕੰਮਾਂ ਦੀ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਇਹ ਆਦੇਸ਼ ਕੀਤੇ ਗਏ ਹਨ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਹਰ ਵਿਭਾਗ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਲਾਜ਼ਮੀ ਤੌਰ ਤੇ ਕਰੇਗਾ। ਇਸ ਦੇ ਨਾਲ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਗਏ ਹਨ ਕਿ ਜਿਥੋਂ ਤੱਕ ਸੰਭਵ ਹੋ ਸਕੇ ਲੋਕਾਂ ਨੂੰ ਉਨ੍ਹਾਂ ਦੀਆਂ ਦਹਿਲੀਜ਼ਾ ਤੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ ਤਾਂ ਜੋ ਲੋਕਾ ਨੂੰ ਸਰਕਾਰੀ ਦਫ਼ਤਰਾ ਦੇ ਬੇਲ਼ੋੜੇ ਚੱਕਰ ਨਾ ਕੱਟਣੇ ਪਹਿਣ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹਾ ਸੂਬੇ ਦੀ ਆਰਥਿਕ ਗਤੀਵਿਧੀਆਂ ਦਾ ਹੱਬ ਬਣਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਡੇ ਵੱਡੇ ਸਨਅਤੀ ਅਦਾਰਿਆਂ ਅਤੇ ਉੱਚ ਸਿੱਖਿਆ ਬਾਰੇ ਅੰਤਰਰਾਸ਼ਟਰੀ ਪ੍ਰਸਿੱਧੀ ਦੀ ਸੰਸਥਾਵਾਂ ਵੱਲੋਂ ਆਪਣੇ ਅਦਾਰੇ ਅਤੇ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਆਈ.ਟੀ. ਖੇਤਰ ਵਿੱਚ ਵੀ ਮੁਹਾਲੀ ਜਿਲ੍ਹੇ ਵਿੱਚ ਕਾਫੀ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁਹਾਲੀ ਵਿੱਚ ਦਰਮਿਆਨੇ ਦਰਜੇ ਦੀਆਂ ਸਨਅਤਾ ਦੀ ਬਹੁਤਾਤ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਦਾ ਇਹ ਉਦੇਸ਼ ਰਹੇਗਾ ਕਿ ਇਨ੍ਹਾਂ ਸਨਅਤੀ ਅਦਾਰਿਆਂ ਦੀਆਂ ਮੁਸ਼ਿਕਲਾਂ ਨੂੰ ਸਮਝ ਕੇ ਇਨ੍ਹਾਂ ਲਈ ਕੰਮ ਕਰਨ ਦਾ ਸੁਖਾਲਾ ਮਾਹੌਲ ਪੈਂਦਾ ਕੀਤਾ ਜਾਵੇ ਤਾਂ ਜੋ ਇਸ ਖਿੱਤੇ ਦੇ ਬੇਰੁਜ਼ਗਾਰਾਂ ਲਈ ਰੁਜ਼ਗਾਰ ਦੇ ਵਸੀਲੇ ਪੈਂਦੇ ਕੀਤੇ ਜਾ ਸਕਣ।
ਅਮਿਤ ਤਲਵਾੜ ਨੇ ਅੱਗੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪਿਛਲੇ ਇੱਕ ਦਹਾਕੇ ਤੋਂ ਸ਼ਹਿਰੀਕਰਨ ਵਿੱਚ ਕਾਫੀ ਉਛਾਲ ਆਇਆ ਹੈ ਕਈ ਪਿੰਡਾਂ ਦਾ ਸ਼ਹਿਰਾਂ ਨਾਲ ਰਲੇਵਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਦਰਭ ਵਿੰਚ ਪਾਣੀ ਅਤੇ ਸੀਵਰੇਜ਼ ਦੀ ਸਮੱਸਿਆ ਦੇ ਨਾਲ ਨਾਲ ਲੈਂਡ ਐਕੁਯੂਜੀਸ਼ਨ ਦੀਆਂ ਸਮੱਸਿਆਵਾਂ ਸਾਡੇ ਸਾਹਮਣੇ ਹਨ ਜਿਨ੍ਹਾਂ ਦਾ ਮਿੱਥੇ ਸਮੇਂ ਵਿਚ ਹੱਲ ਕਰਨਾ ਵੀ ਸਾਡਾ ਟੀਚਾ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗੈਰਕਾਨੂੰਨੀ ਉਸਾਰੀਆਂ ਅਤੇ ਫਰਾਡ ਕਿਸਮ ਦੇ ਬਿਲਡਰਾਂ ਨਾਲ ਕਾਨੂੰਨ ਮੁਤਾਬਿਕ ਨਿੱਜਠਣਾ ਵੀ ਸਾਡਾ ਮਨੋਰਥ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮੁਹਾਲੀ ਉਨ੍ਹਾਂ ਲਈ ਨਵਾਂ ਜ਼ਿਲ੍ਹਾ ਨਹੀ ਹੈ ਕਿਉਂਕਿ ਉਹ ਪਹਿਲਾ ਵੀ ਇਥੇ ਬਤੌਰ ਐਸ.ਡੀ.ਐਮ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ ਜਿਸ ਕਾਰਨ ਉਹ ਇੱਥੋਂ ਦੀਆਂ ਮੂਲ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ।
ਪੱਤਰਕਾਰਾਂ ਵੱਲੋਂ ਪੁੱਛੇ ਸੁਆਲ ਦਾ ਜੁਆਬ ਦਿੰਦੇ ਸ੍ਰੀ ਅਮਿਤ ਤਲਵਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਤੇ ਵਿਵਸਥਾ ਨੂੰ ਕਾਇਮ ਰੱਖਣ ਅਤੇ ਲੋਕਾਂ ਵਿੱਚ ਡਰ ਭੈਅ ਤੋਂ ਰਹਿਤ ਪ੍ਰਸ਼ਾਸ਼ਨ ਪ੍ਰਤੀ ਵਿਸ਼ਾਵਾਸ ਨੂੰ ਬਣਾਏ ਰੱਖਣ ਨੂੰ ਯਕੀਨੀ ਬਣਾਏ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਨਵੇਂ ਐਸ.ਐਸ.ਪੀ ਨਾਲ ਕੋਆਰਡੀਨੇਸ਼ਨ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਿਛਲੇ ਦਿਨੀ ਕੁਝ ਭੈੜੇ ਅਨਸਰਾਂ ਨੂੰ ਫੜਿਆ ਗਿਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦੇ ਭਰ ਦੀ ਲੋੜ ਨਹੀ ਹੈ। ਪ੍ਰਸ਼ਾਸਨ ਹਰ ਸਮੇਂ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੋਥਾ ਥੰਮ ਹੈ ਸੋ ਵਧੀਆ ਪ੍ਰਸ਼ਾਸ਼ਨ ਦੇਣ ਲਈ ਸਾਨੂੰ ਪੱਤਰਕਾਰਾਂ ਦੇ ਨਾਲ ਨਾਲ ਆਮ ਜਨਤਾ ਦੇ ਸਹਿਯੋਗ ਦੀ ਵੀ ਲੋੜ ਹੈ।
ਇਸ ਮੌਕੇ ਸ੍ਰੀ ਅਮਿਤ ਤਲਵਾੜ ਨੇ ਵਿਸਾਖੀ ਦੇ ਦਿਹਾੜੇ ਦੀ ਪੱਤਰਕਾਰਾਂ ਨੂੰ ਵਧਾਈ ਵੀ ਦਿੱਤੀ।