ਮਾਤਾ ਨੇ 21ਵੇਂ ਦਿਨ ਵੀ ਰੱਖੀ ਭੁੱਖ ਹੜਤਾਲ, ਥਾਣੇ ਅੱਗੇ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ
- ਪੀੜ੍ਹਤਾਂ ਨੇ ਚੰਡੀਗੜ੍ਹ 'ਚ ਕੀਤੀ ਪ੍ਰੈਸ ਕਾਨਫ਼ਰੰਸ ਭਗਵੰਤ ਮਾਨ ਤੋਂ ਮੰਗਿਆ ਇਨਸਾਫ਼
ਦੀਪਕ ਜੈਨ
ਜਗਰਾਉਂ 19 ਅਪ੍ਰੈਲ 2022 - ਥਾਣਾ ਸਿਟੀ 'ਚ ਦਰਜ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਿਥੇ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਨੇ ਅੱਜ 21ਵੇਂ ਦਿਨ ਵੀ ਥਾਣੇ ਮੂਹਰੇ ਭੁੱਖ ਹੜਤਾਲ ਰੱਖੀ, ਉਥੇ ਜਨਤਕ ਜੱਥੇਬੰਦੀਆਂ ਦੀ ਅਗਵਾਈ "ਚ ਇਲਾਕੇ ਦੇ ਕਿਸਾਨਾਂ ਮਜ਼ਦੂਰਾਂ ਨੇ 28ਵੇਂ ਦਿਨ ਵੀ ਧਰਨਾ ਦਿੱਤਾ। ਅੱਜ ਦੇ ਧਰਨੇ ਨੂੰ ਜਿਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਆਗੂ ਜਗਤ ਸਿੰਘ ਲੀਲਾਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਸਰਵਿੰਦਰ ਸੁਧਾਰ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਆਗੂ ਸਾਧੂ ਸਿੰਘ ਅੱਚਰਵਾਲ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਆਗੂ ਜਿਲ੍ਹਾ ਲੁਧਿਆਣਾ ਦੇ ਆਗੂ ਸੁਖਦੇਵ ਸਿੰਘ ਮਾਣੂੰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਕਮੇਟੀ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ ਆਦਿ ਨੇ ਸੰਬੋਧਨ ਉਥੇ ਪੀੜ੍ਹਤ ਪਰਿਵਾਰ ਨੇ ਚੰਡੀਗੜ੍ਹ ਪਹੁੰਚ ਕੇ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਵਿੱਚ ਪ੍ਰੈਸ ਕਾਨਫ਼ਰੰਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮਾਤਾ ਨੇ 21ਵੇਂ ਦਿਨ ਵੀ ਰੱਖੀ ਭੁੱਖ ਹੜਤਾਲ, ਥਾਣੇ ਅੱਗੇ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ (ਵੀਡੀਓ ਵੀ ਦੇਖੋ)
ਪ੍ਰੈਸ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਦਰਜ ਮੁਕੱਦਮੇ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਬੰਦ ਕੀਤੀਆਂ ਜਾਣ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਚਲਾਣ ਅਦਾਲਤ ਪੇਸ਼ ਕੀਤਾ ਜਾਵੇ। ਇਸ ਸਮੇਂ ਯੂਥ ਵਿੰਗ ਜਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲ਼ਾਨ ਵੀ ਕੀਤਾ ਗਿਆ ਅਤੇ ਕਿਹਾ ਕਿ ਸੰਘਰਸ਼ ਸਬੰਧੀ ਅਗਲੀ ਰੂਪਰੇਖਾ ਲਈ ਜਲ਼ਦ ਮੀਟਿੰਗ ਕੀਤੀ ਜਾਵੇਗੀ ਅ੍ਜ ਦੇ ਧਰਨੇ ਵਿੱਚ ਬੂਟਾ ਸਿੰਘ ਹਾਂਸ ਅਵਤਾਰ ਸਿੰਘ ਦਰਸ਼ਨ ਸਿੰਘ ਗਾਲਿਬ ਸੁਰਿੰਦਰ ਸਿੰਘ ਗਾਲਿਬ ਪ੍ਰੀਤਮ ਸਿੰਘ ਢੋਲ਼ਣ ਪੁਸ਼ਪਿੰਦਰ ਕੌਰ ਢੋਲ਼ਣ ਜਿੰਦਰ ਸਿੰਘ ਮਾਣੂੰਕੇ, ਬਲਦੇਵ ਸਿੰਘ ਮਾਣੂੰਕੇ, ਰਾਮਤੀਰਥ ਰੂਪ ਸਿੰਘ ਝੋਰੜਾਂ, ਗੁਰਚਰਨ ਸਿੰਘ ਬਾਬੇ ਕਾ, ਬਖਤਾਵਰ ਸਿੰਘ ਜਗਰਾਉਂ, ਬਲਦੇਵ ਸਿੰਘ ਜਗਰਾਉਂ ਆਦਿ ਹਾਜ਼ਰ ਸਨ।