ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ ਮਾਨ ਸਰਕਾਰ
ਚੰਡੀਗੜ੍ਹ, 30 ਅਪ੍ਰੈਲ 2022 - ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ। ਇਸ ਦੇ ਲਈ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਪੰਜਾਬ ਸਰਕਾਰ ਨੇ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜ਼ਾਜਤ ਦਿੱਤੀ ਹੈ।
ਮੁੱਖਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕੇ ਕਿਸ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਉਂਕਿ ਇਸ ਵੇਲੇ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਵੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ ਮਾਨ ਸਰਕਾਰ (ਵੀਡੀਓ ਵੀ ਦੇਖੋ)