ਨਸ਼ਾ ਮੁਕਤ ਜ਼ਿਲ੍ਹਾ ਕਿਵੇਂ ਬਣੇ, ਸਹਿਯੋਗੀ ਹੈਲਪਲਾਈਨ ਦਾ ਆਗ਼ਾਜ਼, ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ਪੜ੍ਹੋ
ਜੀ ਐਸ ਪੰਨੂ
ਪਟਿਆਲਾ, 11 ਮਈ,2022 - ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਐਲਾਨ 'ਤੇ ਫੁੱਲ ਚੜ੍ਹਾਉਂਦੇ ਹੋਏ ਪਟਿਆਲਾ ਜ਼ਿਲ੍ਹਾਂ ਪ੍ਰਸ਼ਾਸਨ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ 'ਸਹਿਯੋਗੀ' ਨਾਮ ਦੀ ਇੱਕ ਹੈਲਪ ਲਾਈਨ ਦਾ ਆਗ਼ਾਜ਼ ਕੀਤਾ ।
ਪਟਿਆਲਾ ਦੇ ਸਾਕੇਤ ਹਸਪਤਾਲ ਵਿੱਖੇ 24 ਘੰਟੇ ਕਾਰਜ ਸੀਲ ਰਹਿਣ ਵਾਲੀ ਇਸ 'ਸਹਿਯੋਗੀ ਹੈਲਪ ਲਾਈਨ 0175-2213385' ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜਾਰੀ ਕੀਤਾ। ਇਸ ਦੇ ਨਾਲ ਹੀ ਪਟਿਆਲਾ ਜ਼ਿਲ੍ਹੇ ਨੂੰ ਨਸਾ ਮੁਕਤ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਸਾਂਝੀ ਵਿਉਂਤਬੰਦੀ ਉਲੀਕੀ ਗਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
ਨਸ਼ਾ ਮੁਕਤ ਜ਼ਿਲ੍ਹਾ ਕਿਵੇਂ ਬਣੇ, ਸਹਿਯੋਗੀ ਹੈਲਪਲਾਈਨ ਦਾ ਆਗ਼ਾਜ਼, ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ਪੜ੍ਹੋ (ਵੀਡੀਓ ਵੀ ਦੇਖੋ)
ਡੀ.ਸੀ. ਨੇ ਕਿਹਾ ਕਿ ਸਹਿਯੋਗੀ ਹੈਲਪ ਲਾਈਨ ਨਸ਼ਾ ਛੱਡਣ ਵਾਲਿਆਂ ਸਮੇਤ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਦੇ ਚਾਹਵਾਨਾਂ ਲਈ ਇੱਕ ਵਰਦਾਨ ਸਾਬਤ ਹੋਵੇਗੀ, ਕਿਉਂਕਿ ਅਜਿਹੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਨੂੰ ਬਿਹਤਰ ਸਲਾਹ ਦੇਕੇ ਉਨ੍ਹਾਂ ਇਲਾਜ ਕੀਤਾ ਜਾਵੇਗਾ।
ਪੁਲਿਸ ਮੁਖੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ ਅਤੇ ਨਸ਼ੇ ਦੀ ਲਤ ਲਗਾ ਚੁੱਕੇ ਵਿਅਕਤੀਆਂ ਦੀ ਨਸ਼ਾ ਮੁਕਤੀ ਲਈ ਦੋਸਤਾਨਾ ਢੰਗ ਨਾਲ ਪਰੰਤੂ ਨਸ਼ੇ ਦੇ ਤਸਕਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।
ਡੀ.ਸੀ. ਅਤੇ ਐਸ.ਐਸ.ਪੀ. ਨੇ ਇਸ ਹੈਲਪ ਲਾਈਨ ਨੂੰ ਲਾਂਚ ਕਰਨ ਮੌਕੇ ਹੈਲਪ ਲਾਈਨ ਦੇ ਨੋਡਲ ਅਫ਼ਸਰ-ਕਮ-ਏ.ਡੀ.ਸੀ. (ਯੂ.ਡੀ.) ਨਾਲ ਜ਼ਿਲੇ ਦੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਮੀਟਿੰਗ ਮੌਕੇ ਡੀ ਸੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਵਿਧਾਇਕਾਂ ਦੇ ਸਹਿਯੋਗ ਨਾਲ ਖੇਡ ਸੱਭਿਆਚਾਰ ਅਤੇ ਲਾਇਬ੍ਰੇਰੀ ਸੱਭਿਆਚਾਰ ਪ੍ਰਫੁਲਤ ਕੀਤਾ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਸੇਧ ਮਿਲ ਸਕੇ। ਇਸ ਤੋਂ ਬਿਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿਖੇ ਨਸ਼ੇ ਤੋਂ ਪੀੜਤਾਂ ਦੇ ਇਲਾਜ ਦੌਰਾਨ ਉਨ੍ਹਾਂ ਦੇ ਮੁੜ ਵਸੇਬੇ ਲਈ ਹੁਨਰ ਸਿਖਲਾਈ ਦੇ ਵੀ ਪ੍ਰਬੰਧ ਕੀਤੇ ਜਾਣਗੇ। ਜਦ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਨਾਗਰਿਕ ਬਣਨ ਲਈ ਭਾਰਤੀ ਫ਼ੌਜ ਦੇ ਅਧਿਕਾਰੀਆਂ ਦੇ ਲੈਕਚਰ ਵੀ ਕਰਵਾਏ ਜਾਣਗੇ।
ਡੀ.ਸੀ. ਨੇ ਸਮੂਹ ਐਸ.ਡੀ.ਐਮਜ਼ ਨੂੰ ਜ਼ਿਲ੍ਹੇ ਦੇ ਓਟ ਸੈਂਟਰਾਂ ਸਮੇਤ ਨਸ਼ਾ ਮੁਕਤੀ ਕੇਂਦਰਾਂ ਦਾ ਨਿਰੀਖਣ ਦੇ ਨਾਲ-ਨਾਲ ਡਰੱਗ ਇੰਸਪੈਕਟਰਾਂ ਤੇ ਕੈਮਿਸਟ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਕੈਮਿਸਟਾਂ ਦਾ ਵੀ ਨਿਰੀਖਣ ਕਰਨ ਲਈ ਵੀ ਆਖਿਆ। ਜ਼ਿਲ੍ਹਾ ਖੇਡ ਅਫ਼ਸਰ ਨੂੰ ਜ਼ਿਲ੍ਹੇ ਅੰਦਰ ਪਿੰਡ ਪੱਧਰ ਤੋਂ ਲੈਕੇ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਖੇਡ ਟੂਰਨਾਮੈਂਟ ਊਲੀਕਣ ਦੇ ਨਾਲ-ਨਾਲ ਗਰਮੀ ਦੀਆਂ ਛੁੱਟੀਆਂ 'ਚ ਕਮਾਂਡੋ ਸਿਖਲਾਈ ਕੇਂਦਰ ਵਿਖੇ ਵਿਸ਼ੇਸ਼ ਕੈਂਪ ਲਗਵਾਉਣ ਲਈ ਕਿਹਾ ਗਿਆ।