ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ 3 ਜੂਨ ਨੂੰ ਵੀ ਦਾਖਲ ਕਰਵਾ ਸਕਦੇ ਹਨ ਆਪਣੇ ਨਾਮਜ਼ਦਗੀ ਪੱਤਰ: ਰਿਟਰਨਿੰਗ ਅਫ਼ਸਰ
- 5 ਜੂਨ ਦਿਨ ਐਤਵਾਰ ਨੂੰ ਸਰਕਾਰੀ ਛੁੱਟੀ ਕਾਰਨ ਜਮਾਂ ਨਹੀਂ ਹੋਣਗੇ ਨਾਮਜ਼ਦਗੀ ਪੱਤਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 2 ਜੂਨ, 2022: ਰਿਟਰਨਿੰਗ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਦੇ ਤਹਿਤ ਕੱਲ ਭਾਵ ਮਿਤੀ 3 ਜੂਨ ਦਿਨ ਸ਼ੁੱਕਰਵਾਰ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ।
ਉਨਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 6 ਜੂਨ ਤੱਕ ਨਾਮਜ਼ਦਗੀ ਪੱਤਰ ਲੈਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ ਸਿਰਫ 5 ਜੂਨ ਨੂੰ ਐਤਵਾਰ ਦੀ ਸਰਕਾਰੀ ਛੁੱਟੀ ਹੋਣ ਕਾਰਨ ਕਾਗਜ਼ ਪ੍ਰਾਪਤ ਨਹੀਂ ਕੀਤੇ ਜਾਣਗੇ ਜਦਕਿ 3 ਜੂਨ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੋਈ ਵੀ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਸਕਦਾ ਹੈ।
ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਾਂ ਏ.ਆਰ.ਓ-ਕਮ-ਐਸ.ਡੀ.ਐਮ ਸੰਗਰੂਰ ਨੂੰ ਕੋਰਟ ਰੂਮ, ਦਫ਼ਤਰ ਡਿਪਟੀ ਕਮਿਸ਼ਨਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਜਮਾਂ ਕਰਵਾਏ ਜਾ ਸਕਦੇ ਹਨ।