ਸੰਗਰੂਰ ਜ਼ਿਮਨੀ ਚੋਣ 'ਚ ਕਿਸੇ ਬੰਦੀ ਸਿੰਘ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਬਣਾਇਆ ਜਾਵੇ ਪੰਥ ਦਾ ਸਾਂਝਾ ਉਮੀਦਵਾਰ - ਭਾਈ ਦਵਿੰਦਰ ਸਿੰਘ
ਅੰਮ੍ਰਿਤਸਰ, 2 ਜੂਨ 2022 - ਭਾਈ ਦਵਿੰਦਰ ਸਿੰਘ ਮੁੱਖ ਸੇਵਾਦਾਰ ਸੰਤ ਸਿਪਾਹੀ ਦਲ ਨੇ ਕਿਹਾ ਕਿ ਪੰਥ ਅੰਦਰ ਉੱਠੀ ਮੰਗ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਕਿਸੇ ਬੰਦੀ ਸਿੰਘ ਜਾਂ ਉਸ ਦੇ ਪਰਿਵਾਰ ਵਿੱਚੋਂ ਕਿਸੇ ਮੈਂਬਰ ਨੂੰ ਪੰਥ ਦਾ ਸਾਂਝਾ ਉਮੀਦਵਾਰ ਬਣਾਇਆ ਜਾਵੇ, ਉਹਨਾਂ ਕਿਹਾ ਕਿ ਇਹ ਸਮੇਂ ਦੀ ਮੰਗ ਹੈ। ਉਹਨਾਂ ਕਿਹਾ ਕਿ ਅੱਜ ਹਰ ਸਿੱਖ ਚਾਹੁੰਦਾ ਹੈ ਕਿ 25-25 30-30 ਸਾਲ ਤੋਂ ਵੱਧ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਜਲਦੀ ਤੋਂ ਜਲਦੀ ਰਿਹਾਅ ਹੋਣ।
ਉਹਨਾਂ ਕਿਹਾ ਕਿ ਇਹ ਇਤਿਹਾਸਕ ਸੱਚ ਹੈ ਕਿ ਜਦੋਂ ਜਦੋਂ ਵੀ ਸਿੱਖ ਜਗਤ ਨੇ ਇੱਕ ਹੋ ਕੇ ਪੰਥਕ ਮਸਲਿਆਂ ਲਈ ਲੜਾਈ ਲੜੀ ਹੈ, ਉਦੋਂ ਉਦੋਂ ਹੀ ਜਿੱਤ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਕਿ ਇਹ ਸਾਡੇ ਕੋਲ ਪ੍ਰਤੱਖ ਮਿਸਾਲ ਹੈ ਕਿ 1989 ਦੀਆਂ ਲੋਕ ਸਭਾ ਚੋਣਾਂ ਸਮੇਂ ਜੇਲ੍ਹ ਵਿੱਚ ਬੰਦ ਸ. ਸਿਮਰਨਜੀਤ ਸਿੰਘ ਮਾਨ ਨੂੰ ਕੌਮ ਨੇ ਵੱਡੀ ਜਿੱਤ ਦਿਵਾ ਕੇ ਜੇਲ੍ਹ 'ਚੋਂ ਰਿਹਾ ਕਰਵਾਇਆ ਸੀ। ਉਹਨਾਂ ਕਿਹਾ ਕਿ ਪੰਥ ਖ਼ਾਤਿਰ ਕੁਰਬਾਨੀ ਕਰਨ ਵਾਲੇ ਸਿੱਖਾਂ ਜਾਂ ਉਹਨਾਂ ਦੇ ਪਰਿਵਾਰਾਂ ਨੂੰ ਪੰਥ ਅਤੇ ਖ਼ਾਸ ਕਰਕੇ ਅਕਾਲੀ ਦਲ ਨੂੰ 2024 ਦੀਆਂ ਲੋਕ ਸਭਾ ਅਤੇ ਉਸ ਤੋਂ ਬਾਅਦ ਦੀਆਂ ਚੋਣਾਂ ਵਿੱਚ ਵੀ ਰਾਜਨੀਤਿਕ ਤੌਰ 'ਤੇ ਸਨਮਾਨ ਦੇਣਾ ਚਾਹੀਦਾ ਹੈ। ਸੰਤ ਸਿਪਾਹੀ ਦਲ ਦੇ ਪ੍ਰਧਾਨ ਭਾਈ ਦਵਿੰਦਰ ਸਿੰਘ ਸਿੰਘ ਨੇ
ਉਹਨਾਂ ਸਮੂਹ ਪੰਥਕ ਜੱਥੇਬੰਦੀਆਂ, ਪੰਥਕ ਧਿਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਸਾਰਿਆਂ ਨੂੰ ਮਤਭੇਦ ਭੁਲਾ ਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇਸ ਸੰਬੰਧੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੰਬੰਧੀ ਕੌਮ ਦੀ ਯੋਗ ਅਗਵਾਈ ਕਰਨ। ਇਸ ਮੌਕੇ ਤੇ ਹਾਜਰ ਸਨ।