ਜ਼ਿਮਨੀ ਚੋਣ ਲੋਕ ਸਭਾ: ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ
- ਜ਼ਿਮਨੀ ਚੋਣ ਲਈ ਮਾਲੇਰਕੋਟਲਾ-105 ਵਿਖੇ 201 ਚੋਣ ਬੂਥ ਅਤੇ ਇੱਕ ਆਗਜ਼ੀਲੇਰੀ ਬੂਥ ਸਥਾਪਿਤ ਕੀਤੇ ਗਏ ਹਨ- ਵਧੀਕ ਜ਼ਿਲ੍ਹਾ ਚੋਣ ਅਫਸਰ ਸੁਖਪ੍ਰੀਤ ਸਿੰਘ ਸੰਧੂ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 08 ਜੂਨ ,2022, ਜ਼ਿਲ੍ਹਾ ਮਲੇਰਕੋਟਲਾ 'ਚ ਜ਼ਿਮਨੀ ਚੋਣ ਲੋਕ ਸਭਾ ਹਲਕਾ ਸੰਗਰੂਰ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕੇ ਅਨੁਸਾਰ ਪਹਿਲੀ ਰੈਂਡੇਮਾਈਜੇਸ਼ਨ ਭਾਰਤ ਚੋਣ ਕਮਿਸ਼ਨ ਦੇ ਈ.ਵੀ.ਐਮ.ਮੈਨੇਜਮੈਂਟ ਸਿਸਟਮ ਸਾਫ਼ਟਵੇਅਰ ਰਾਹੀਂ ਕੀਤੀ ਗਈ ।ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ 'ਚ ਕੀਤੀ ਗਈ ਪਹਿਲੀ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲੋਕ ਸਭਾ ਹਲਕਾ ਸੰਗਰੂਰ ਲਈ ਚੋਣ ਹਲਕਾ ਮਾਲੇਰਕੋਟਲਾ-105 ਵਿਖੇ 201 ਚੋਣ ਬੂਥ ਅਤੇ ਇੱਕ ਆਗਜ਼ੀਲੇਰੀ ਬੂਥ ਸਥਾਪਿਤ ਕੀਤੇ ਗਏ ਹਨ । ਜਿਨ੍ਹਾਂ 'ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ ਵੀ ਪੈਟ ਵੀ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਰੈਂਡੇਮਾਈਜ਼ੇਸ਼ਨ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮ ਤੇ ਵੀ ਵੀ ਪੈਟ ਤੋਂ ਇਲਾਵਾ 20 ਫ਼ੀਸਦੀ ਸੀ.ਯੂ, 20 ਫ਼ੀਸਦੀ ਬੀ.ਯੂ., 30 ਫ਼ੀਸਦੀ ਵੀ ਵੀ ਪੈਟ ਹੋਰ ਰਾਖਵੇਂ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਵਰਤੇ ਜਾ ਸਕਣਗੇ । ਇਸ ਤੋਂ ਇਲਾਵਾ 10 ਫ਼ੀਸਦੀ ਮਸ਼ੀਨਾਂ ਟਰੇਨਿੰਗ ਲਈ ਰਾਖਵੀ ਰੱਖਿਆ ਹਨ ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਰੂਮ ਵਿਖੇ ਕੀਤੀ ਗਈ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਿਤ ਜ਼ਿਲ੍ਹਾ ਈ.ਵੀ.ਐਮ. ਵੇਅਰ ਹਾਊਂਸ ਵਿਖੇ ਪਈਆਂ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟਾਂ ਵਿੱਚੋ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਪੈਂਦੇ ਚੋਣ ਹਲਕਾ- 105 ਮਾਲੇਰਕੋਟਲਾ ਨੂੰ ਸਟਰੌਂਗ ਰੂਮਜ਼ ਵਿੱਚ ਤਬਦੀਲ ਕਰ ਲਈਆਂ ਜਾਣਗੀਆਂ । ਇਸ ਮੌਕੇ ਈ.ਵੀ.ਐਮ/ਵੀ.ਵੀ.ਪੈਟਜ਼ ਦੀ ਰੈਂਡੇਮਾਈਜੇਸ਼ਨ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਸ਼ੀਨਾਂ ਦੀ ਸੂਚੀ ਦੀਆਂ ਲਿਸਟਾਂ ਮੁਹੱਈਆ ਕਰਵਾਈਆਂ ਗਈਆਂ । ਇਸ ਮੌਕੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਆਸਵਾਸ਼ਨ ਵੀ ਦਿੱਤਾ ।