ਸਿੱਧੂ ਮੂਸੇਵਾਲਾ ਹੱਤਿਆਕਾਂਡ ਨੂੰ ਲੈ ਕੇ ਦਿੱਲੀ ਪੁਲਿਸ ਦਾ ਵੱਡਾ ਖ਼ੁਲਾਸਾ, ਮੇਨ ਸ਼ੂਟਰ ਦਾ ਸਾਥੀ ਗ੍ਰਿਫਤਾਰ
ਨਵੀਂ ਦਿੱਲੀ, 8 ਜੂਨ 2022 - ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਵਿੱਚ ਦਿੱਲੀ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਪੁਣੇ ਤੋਂ ਕੀਤੀ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਹਾਰਾਸ਼ਟਰ ਪੁਲਿਸ ਦੀ ਮਦਦ ਨਾਲ ਇਹ ਕਾਰਵਾਈ ਕੀਤੀ ਹੈ।
ਇਸ ਸ਼ੂਟਰ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫਰੰਸ 'ਚ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਇਹ ਕਤਲ ਪੂਰੀ ਯੋਜਨਾਬੰਦੀ ਨਾਲ ਹੋਇਆ ਹੈ। ਕਈ ਰਾਜਾਂ ਵਿੱਚ ਪੁਲਿਸ ਇਸ ਕਤਲ ਦੀ ਜਾਂਚ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਕਤਲ ਦੀ ਸਾਰੀ ਵਿਉਂਤਬੰਦੀ ਕਈ ਮਹੀਨਿਆਂ ਤੋਂ ਕੀਤੀ ਜਾ ਰਹੀ ਹੈ। ਸ਼ੂਟਰ ਬਾਰੇ ਖੁਲਾਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿੱਧੇਸ਼ ਹੀਰਾਮਲ ਉਰਫ ਮਹਾਕਾਲ ਸ਼ੂਟਰ ਦਾ ਕਰੀਬੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸਿੱਧੂ ਮੂਸੇਵਾਲਾ ਹੱਤਿਆਕਾਂਡ ਨੂੰ ਲੈ ਕੇ ਦਿੱਲੀ ਪੁਲਿਸ ਦਾ ਵੱਡਾ ਖ਼ੁਲਾਸਾ, ਮੇਨ ਸ਼ੂਟਰ ਦਾ ਸਾਥੀ ਗ੍ਰਿਫਤਾਰ (ਵੀਡੀਓ ਵੀ ਦੇਖੋ)
ਦਿੱਲੀ ਪੁਲਿਸ ਦੀ ਪ੍ਰੈੱਸ ਵਾਰਤਾ ਦੌਰਾਨ ਸਪੈਸ਼ਲ ਪੁਲਿਸ ਕਮਿਸ਼ਨਰ ਐੱਚ.ਜੀ.ਐੱਸ. ਧਾਲੀਵਾਲ ਨੇ ਕਿਹਾ ਕਿ ਦਿੱਲੀ ਪੁਲਿਸ ਨੇ 5 ਸ਼ੂਟਰਾਂ ਦੀ ਪਹਿਚਾਣ ਕੀਤੀ ਹੈ ਤੇ ਸ਼ੂਟਰ ਸੌਰਵ ਮਹਾਂਕਾਲ ਨੂੰ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਲਾਰੈਂਸ ਬਿਸ਼ਨੋਈ ਦੇ ਕਹਿਣ 'ਤੇ ਸੌਰਵ ਮਹਾਂਕਾਲ ਨੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।ਹਾਲਾਂਕਿ ਉਹ ਹੱਤਿਆਕਾਂਡ 'ਚ ਸ਼ਾਮਿਲ ਨਹੀਂ ਸੀ, ਬਲਕਿ ਹੱਤਿਆਕਾਂਡ 'ਚ ਸ਼ਾਮਿਲ ਸ਼ੂਟਰਾਂ 'ਚੋਂ ਇੱਕ ਦਾ ਨਜ਼ਦੀਕੀ ਸਾਥੀ ਹੈ। ਅਸਲ ਸ਼ੂਟਰਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਅਸਲ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਹੈ। ਮਹਾਰਾਸ਼ਟਰ ਪੁਲਿਸ ਨੇ ਮਹਾਂਕਾਲ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਪੁਲਸ ਦੀ ਕਾਰਵਾਈ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਸੁਲਝਾਉਣ ਲਈ ਦਿੱਲੀ ਪੁਲਿਸ ਨੇ ਸ਼ੁਰੂ ਤੋਂ ਹੀ ਅਹਿਮ ਭੂਮਿਕਾ ਨਿਭਾਈ ਹੈ। ਉਸ ਨੇ ਮਿੱਠੂ ਖੇੜਾ ਤੋਂ ਦੋ ਸ਼ੂਟਰ ਵੀ ਫੜੇ ਸਨ। ਜਾਂਚ ਦੌਰਾਨ ਵਿਕਾਸ ਮਹਾਲੇ ਦਾ ਨਾਂ ਸਾਹਮਣੇ ਆਉਣ 'ਤੇ ਦਿੱਲੀ ਪੁਲਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ।