ਸ੍ਰੀ ਦਰਬਾਰ ਸਾਹਿਬ ਨਜ਼ਦੀਕ ਤੋਂ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨ ਪੁਲਸ ਨੇ ਕੀਤੇ ਗ੍ਰਿਫਤਾਰ
ਕੁਲਵਿੰਦਰ ਸਿੰਘ
- ਨਸ਼ੇ ਦੀ ਪੂਰਤੀ ਲਈ ਕਰਦੇ ਸੀ ਇਹ ਨੌਜਵਾਨ ਮੋਟਰਸਾਈਕਲ ਚੋਰੀ - ਪੁਲਸ ਅਧਿਕਾਰੀ
- ਦੋਨਾਂ ਨੌਜਵਾਨਾਂ ਕੋਲੋਂ 3 ਐਕਟਿਵਾ ਅਤੇ 7 ਮੋਟਰਸਾਈਕਲ ਕੀਤੇ ਬਰਾਮਦ
ਅੰਮ੍ਰਿਤਸਰ, 10 ਜੂਨ 2022 - ਅੰਮ੍ਰਿਤਸਰ ਵਿੱਚ ਆਏ ਦਿਨ ਹੀ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ ਅੱਜ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਨਾਕੇਬੰਦੀ ਕਰ ਸ਼ੱਕੀ ਹਾਲਾਤ ਚ ਆ ਰਹੇ ਦੋ ਨੌਜਵਾਨਾਂ ਨੂੰ ਜਾਂਚ ਲਈ ਰੋਕਿਆ ਤਾਂ ਨੌਜਵਾਨਾਂ ਦੀ ਪਹਿਚਾਣ ਹਰਪਾਲ ਸਿੰਘ ਭਾਲਾ ਅਤੇ ਜਗਜੀਤ ਸਿੰਘ ਜੱਗੀ ਦੇ ਰੂਪ ਵਿਚ ਹੋਈ ਜਦੋਂ ਇਨ੍ਹਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਤਾਂ ਇਹ ਕਾਗਜ਼ਾਂ ਤੇ ਨਾ ਦਿਖਾ ਸਕੇ ਸਖਤੀ ਨਾਲ ਪੁੱਛਗਿੱਛ ਕਰਨ ਤੇ ਪਤਾ ਲੱਗਾ ਕਿ ਮੋਟਰਸਾਈਕਲ ਚੋਰੀ ਦਾ ਹੈ.
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸ੍ਰੀ ਦਰਬਾਰ ਸਾਹਿਬ ਨਜ਼ਦੀਕ ਤੋਂ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨ ਪੁਲਸ ਨੇ ਕੀਤੇ ਗ੍ਰਿਫਤਾਰ (ਵੀਡੀਓ ਵੀ ਦੇਖੋ)
ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਤੋਂ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਨੌਜਵਾਨਾਂ ਨੇ 3 ਚੋਰੀ ਕੀਤੀਆਂ ਐਕਟਿਵਾ ਤੇ 7 ਮੋਟਰਸਾਈਕਲ ਵੀ ਪੁਲਸ ਨੂੰ ਬਰਾਮਦ ਕਰਵਾਏ। ਇਸ ਸਬੰਧੀ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਅੰਮ੍ਰਿਤਸਰ ਸਰਹੱਦੀ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਨਸ਼ੇ ਦੀ ਪੂਰਤੀ ਲਈ ਇਹ ਨੌਜਵਾਨ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਕਰਦੇ ਆ ਰਹੇ ਸਨ ਅਤੇ ਹੁਣ ਇਨ੍ਹਾਂ ਦੋਨਾਂ ਨੂੰ ਦੋਨਾਂ ਨੂੰ ਗ੍ਰਿਫਤਾਰ ਕਰ ਦਿੱਤਾ ਗਿਆ ਹੈ ਪੁਲਸ ਨੇ ਦੱਸਿਆ ਕਿ ਇਹ ਦੋਨੋਂ ਨੌਜਵਾਨ ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲ ਐਕਟਿਵਾ ਚੋਰੀ ਕਰਕੇ ਉਨ੍ਹਾਂ ਦੇ ਪਾਰਟ ਅਲੱਗ ਅਲੱਗ ਕਰਕੇ ਕਬਾੜੀਏ ਨੂੰ ਵੇਚਦੇ ਸਨ ਅਤੇ ਹੁਣ ਇਨ੍ਹਾਂ ਦਾ ਅਦਾਲਤ ਤੋਂ ਰਿਮਾਂਡ ਹਾਸਿਲ ਕਰਕੇ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।