ਤ੍ਰਿਪਤ ਬਾਜਵਾ ਨੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਲਾਏ ਇਲਜ਼ਾਮਾਂ ਦਾ ਕੀਤਾ ਖੰਡਨ, ਕਿਹਾ ਸਿਟਿੰਗ ਜੱਜ ਤੋਂ ਕਰਵਾਈ ਜਾਵੇ ਜਾਂਚ
- ਸੰਗਰੂਰ ਜ਼ਿਮਨੀ ਚੋਣਾਂ ਤੈਅ ਕਰਨਗੀਆਂ ਕਾਂਗਰਸ ਦਾ ਭਵਿੱਖ - ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 11 ਜੂਨ 2022 - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਕ ਪ੍ਰੈੱਸ ਵਾਰਤਾ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਉੱਪਰ ਜ਼ਮੀਨ ਦੇ ਘਪਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਗਏ। ਜਿਸ ਤੋਂ ਬਾਅਦ ਹੁਣ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਪਹੁੰਚ ਕੇ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਵੀ ਤਰੀਕੇ ਦਾ ਕੋਈ ਘਪਲਾ ਨਹੀਂ ਕੀਤਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਤ੍ਰਿਪਤ ਬਾਜਵਾ ਨੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਲਾਏ ਇਲਜ਼ਾਮਾਂ ਦਾ ਕੀਤਾ ਖੰਡਨ, ਕਿਹਾ ਸਿਟਿੰਗ ਜੱਜ ਤੋਂ ਕਰਵਾਈ ਜਾਵੇ ਜਾਂਚ (ਵੀਡੀਓ ਵੀ ਦੇਖੋ)
ਰੁਟੀਨ ਵਾਈਜ਼ ਫਾਈਲਾਂ ਮੇਰੇ ਕੋ ਸਾਈਨ ਕਰਵਾਉਣ ਲਈ ਆਈਆਂ ਸਨ ਤਾਂ ਮੈਂ ਉਨ੍ਹਾਂ ਫਾਈਲਾਂ 'ਤੇ ਸਾਈਨ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਕੋਈ ਘਪਲਾ ਨਹੀਂ ਕੀਤਾ। ਕਿਸੇ ਵੀ ਸਿਟਿੰਗ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾ ਦਿੱਤੀ ਜਾਵੇ। ਮੈਂ ਉਨ੍ਹਾਂ ਦਾ ਸਾਥ ਦੇਵਾਂਗਾ।
ਇਸ ਦੇ ਨਾਲ ਹੀ ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣਾਂ ਇਸ ਵਾਰ ਕਾਂਗਰਸ ਦਾ ਭਵਿੱਖ ਤੈਅ ਕਰਨਗੀਆਂ। ਕਾਂਗਰਸ ਦੇ ਪੰਜ ਵਿਧਾਇਕਾਂ ਦੇ ਭਾਜਪਾ 'ਚ ਜਾਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠੇ ਵਾਅਦੇ ਤੇ ਝੂਠੀਆਂ ਗਾਰੰਟੀਆਂ ਦਿੱਤੀਆਂ ਹਨ। ਉਸ ਦਾ ਖਾਮਿਆਜ਼ਾ ਹੁਣ ਆਮ ਆਦਮੀ ਪਾਰਟੀ ਨੂੰ ਸੰਗਰੂਰ ਜ਼ਿਮਨੀ ਚੋਣਾਂ ਵਿਚ ਭੁਗਤਣਾ ਪਵੇਗਾ।
ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ ਕਿਉਂਕਿ ਆਏ ਦਿਨ ਹੀ ਪੰਜਾਬ ਵਿਚ ਕਤਲ ਲੁੱਟਾਂ ਦੀਆਂ ਵਾਰਦਾਤਾਂ ਸਾਹਮਣੇ ਆਈਆਂ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਅਗਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਿਸੇ ਸਾਜ਼ਿਸ਼ ਹੋਈ ਹੈ ਤਾਂ ਉਹ ਤਿਹਾੜ ਜੇਲ੍ਹ ਦੇ ਵਿੱਚ ਹੋਈ ਹੈ ਤੇ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੈ।
ਜ਼ਿਕਰਯੋਗ ਹੈ ਕਿ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਅਲਫਾ ਸਿਟੀ ਨਾਲ ਮਿਲ ਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ 28 ਕਰੋੜ ਦੇ ਘਪਲੇ ਦਾ ਮਾਮਲਾ ਉਛਾਲਿਆ ਗਿਆ। ਜਿਸ ਤੋਂ ਬਾਅਦ ਹੁਣ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵੀ ਅੰਮ੍ਰਿਤਸਰ ਵਿੱਚ ਆ ਕੇ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਆਪਣੇ ਤੇ ਲੱਗੇ ਇਲਜ਼ਾਮਾਂ ਦਾ ਸਿਰੇ ਤੋਂ ਖੰਡਨ ਕੀਤਾ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਇਲੈਕਸ਼ਨ ਜਿੱਤਣ ਵਾਸਤੇ ਕਾਂਗਰਸ ਦੇ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ ਅਤੇ ਇਸ ਮਾਮਲੇ ਚ ਅਗਰ ਕਿਸੇ ਸਿਟਿੰਗ ਜੱਜ ਕੋ ਇਨਕੁਆਰੀ ਕਰਵਾਈ ਜਾਂਦੀ ਹੈ ਤਾਂ ਉਸ ਲਈ ਉਹ ਤਿਆਰ ਬੈਠੇ ਹਨ।