Breaking: ਸਰਕਾਰ ਲਈ ਝਟਕਾ: 70 ਕਿਸਾਨ ਪਰਿਵਾਰਾਂ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ ਪੰਚਾਇਤੀ ਜ਼ਮੀਨ ਮਾਮਲੇ 'ਚ
- ਸ਼ਾਮਲਾਟ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ 70 ਪਰਿਵਾਰਾਂ ਨੂੰ ਰਾਹਤ, ਕਿਸਾਨਾਂ ਨੇ ਕੀਤਾ ਪੰਚਾਇਤ ਵਿਭਾਗ ਖ਼ਿਲਾਫ਼ ਖੋਲ੍ਹਿਆ ਮੋਰਚਾ ਕਾਮਯਾਬ
- ਪੰਜਾਬ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਤੇ ਜਸਜੀਤ ਬੇਦੀ ਵੱਲੋਂ ਦਿੱਤਾ ਗਿਆ ਸਟੇਅ
ਮੋਹਾਲੀ, 16 ਜੂਨ 2022 - ਮੁੱਲਾਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ 7 ਪਿੰਡਾਂ ਦੇ 70 ਪਰਿਵਾਰਾਂ ਦੇ 1000 ਤੋਂ ਵੱਧ ਪਿੰਡ ਵਾਸੀਆਂ ’ਤੇ ਉਜੜਨ ਦੀ ਤਲਵਾਰ ਲਟਕੀ ਹੋਈ ਸੀ। ਇਹ ਪਰਿਵਾਰ ਪਿਛਲੇ 110 ਸਾਲਾਂ ਤੋਂ ਪੰਚਾਇਤੀ ਜ਼ਮੀਨ 'ਤੇ ਖੇਤੀ ਕਰਦੇ ਆ ਰਹੇ ਸਨ। ਕੇਸ ਕੋਰਟ 'ਚ ਹੋਣ ਦੇ ਬਾਵਜੂਦ ਵੀ ਏਡੀਸੀ ਮੁਹਾਲੀ ਵੱਲੋਂ ਨੋਟਿਸ ਜਾਰੀ ਕੀਤੇ ਜਾ ਰਹੇ ਸਨ। ਹੁਣ ਇਹਨਾਂ ਕਿਸਾਨਾਂ ਨੂੰ ਕੋਰਟ ਵੱਲੋਂ ਇਹਨਾਂ ਨੋਟਿਸਾਂ ਖ਼ਿਲਾਫ਼ ਸਟੇਅ ਮਿਲ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
Breaking: ਸਰਕਾਰ ਲਈ ਝਟਕਾ: 70 ਕਿਸਾਨ ਪਰਿਵਾਰਾਂ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ ਪੰਚਾਇਤੀ ਜ਼ਮੀਨ ਮਾਮਲੇ 'ਚ (ਵੀਡੀਓ ਵੀ ਦੇਖੋ)
ਪੰਕਜ ਭਾਰਦਵਾਜ, ਸੀਨੀਅਰ ਐਡਵੋਕੇਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕੇ ਦੇ ਸਮੁੱਚੇ ਲੋਕ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਇਸ ਲਾਪ੍ਰਵਾਹੀ ਵਾਲੀ ਕਾਰਵਾਈ ਦਾ ਸਖ਼ਤ ਵਿਰੋਧ ਕਰ ਰਹੇ ਸਨ। ਅੱਜ ਹਾਈਕੋਰਟ ਤੋਂ ਸਟੇਅ ਮਿਲਦੇ ਹੀ ਉਨ੍ਹਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਇਸ ਮੌਕੇ ਪਿੰਡ ਦੇ ਨੰਬਰਦਾਰ ਮਹਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ, ਚਰਨਜੀਤ ਸਿੰਘ ਨੰਬਰਦਾਰ, ਰਾਮ ਸਿੰਘ, ਰਣਜੀਤ ਸਿੰਘ ਚਨਾਰਥਲ, ਹਰਵਿੰਦਰ ਸਿੰਘ, ਪਰਮਵੀਰ ਸਿੰਘ ਬੀੜ, ਜਸਬੀਰ ਸਿੰਘ, ਸਿੰਘ ਅਵਤਾਰ ਸਿੰਘ ਕਰਨੀਵਾਲ, ਕਾਂਗਰਸੀ ਆਗੂ ਲੱਕੀ ਅਰੋੜਾ ਤੇ ਸੀਨੀਅਰ ਆਗੂ ਐਡਵੋਕੇਟ ਪੰਕਜ ਭਾਰਦਵਾਜ ਨੇ ਪਿੰਡ ਦੇ ਕਿਸਾਨਾਂ ਨਾਲ ਇੱਕਮੁੱਠਤਾ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਉਹ ਸਰਕਾਰ ਦੇ ਇਸ ਲੋਕ ਵਿਰੋਧੀ ਕਾਰਵਾਈ ਨੂੰ ਨੱਥ ਪਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਵਿੱਚ ਸਾਬਕਾ ਸਰਪੰਚ ਸ਼ੇਰ ਸਿੰਘ ਮੱਲ, ਗੁਰਮੇਲ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।