ਸੰਗਰੂਰ ਲੋਕ ਸਭਾ ਹਲਕੇ ’ਚ 12 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੇ ਨਾਂ ਬਦਲਣ ਲਈ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ: ਜ਼ਿਲਾ ਚੋਣ ਅਫ਼ਸਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 16 ਜੂਨ, 2022: ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲਾ ਸੰਗਰੂਰ ਅਧੀਨ ਪੈਂਦੇ 12 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੇ ਨਾਂ ਬਦਲਣ ਲਈ ਮਨਜ਼ੂਰੀ ਦੇ ਦਿੱਤੀ ਹੈ। ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨਾਂ 12 ’ਚੋਂ 10 ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ ਲਹਿਰਾ ਅਤੇ 2 ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ ਦਿੜ੍ਹਬਾ ’ਚ ਆਉਦੇ ਹਨ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਲਹਿਰਾ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ’ਚੋਂ ਭਾਈ ਕੀ ਪਿਸ਼ੌਰ ਦੇ ਸਰਕਾਰੀ ਹਾਈ ਸਕੂਲ ’ਚ ਸਥਿਤ 1 ਤੇ 2 ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈ ਕੀ ਪਿਸ਼ੌਰ, ਸਰਕਾਰੀ ਹਾਈ ਸਕੂਲ ਘੋੜੇਨਾਬ ’ਚ ਸਥਿਤ 8 ਨੰਬਰ ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋੜੇਨਾਬ, ਸਰਕਾਰੀ ਹਾਈ ਸਕੂਲ ਕਾਲਬੰਜਾਰਾ ’ਚ ਸਥਿਤ 18 ਨੰਬਰ ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਸਰਕਾਰੀ ਪ੍ਰਾਇਮਰੀ ਸਕੂਲ ਕਾਲਬੰਜਾਰਾ, ਸਰਕਾਰੀ ਐਲੀਮੈਂਟਰੀ ਸਕੂਲ ਰਾਮਗੜ ਸੰਧੂਆਂ ’ਚ ਸਥਿਤ 22 ਤੇ 23 ਨੰਬਰ ਪੋਲਿੰਗ ਸਟੇਸ਼ਨਾਂ ਦੀ ਇਮਾਰਤ ਦਾ ਨਾਂ ਸਰਕਾਰੀ ਮਿਡਲ ਸਕੂਲ ਰਾਮਗੜ ਸੰਧੂਆਂ, ਸਰਕਾਰੀ ਮਿਡਲ ਸਕੂਲ ਭਾਠੂਆਂ ’ਚ ਸਥਿਤ 70 ਨੰਬਰ ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਸਰਕਾਰੀ ਹਾਈ ਸਕੂਲ ਭਾਠੂਆਂ, ਸਰਕਾਰੀ ਹਾਈ ਸਕੂਲ ਰਾਮਪੁਰ ਗੁੱਜਰਾਂ ’ਚ ਸਥਿਤ 165 ਤੇ 166 ਨੰਬਰ ਪੋਲਿੰਗ ਸਟੇਸ਼ਨਾਂ ਦੀ ਇਮਾਰਤ ਦਾ ਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਗੁੱਜਰਾਂ, ਅਤੇ ਸਰਕਾਰੀ ਮਿਡਲ ਸਕੂਲ ਚੱਠਾ ਗੋਬਿੰਦਪੁਰਾ ’ਚ ਸਥਿਤ 186 ਨੰਬਰ ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਬਦਲ ਕੇ ਸਰਕਾਰੀ ਹਾਈ ਸਕੂਲ ਚੱਠਾ ਗੋਬਿੰਦਪੁਰਾ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸੇ ਤਰਾਂ ਦਿੜਬਾ ਵਿਧਾਨ ਸਭਾ ਹਲਕੇ ਦੇ ਪੰਚਾਇਤ ਘਰ (ਐਨ) ਸ਼ਾਦੀਹਰੀ ’ਚ ਸਥਿਤ 147 ਨੰਬਰ ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਬਦਲ ਕੇ ਸਰਕਾਰੀ ਪ੍ਰਾਇਮਰੀ ਸਕੂਲ ਆਂਗਨਵਾੜੀ ਕੇਂਦਰ (ਐਨ) ਸ਼ਾਦੀਹਰੀ ਅਤੇ ਪੰਚਾਇਤ ਘਰ (ਐਸ) ਸ਼ਾਦੀਹਰੀ ’ਚ ਸਥਿਤ 148 ਨੰਬਰ ਪੋਲਿੰਗ ਸਟੇਸ਼ਨ ਦੀ ਇਮਾਰਤ ਦਾ ਨਾਂ ਬਦਲ ਕੇ ਸਰਕਾਰੀ ਪ੍ਰਾਇਮਰੀ ਸਕੂਲ ਆਂਗਨਵਾੜੀ ਕੇਂਦਰ (ਐਸ) ਸ਼ਾਦੀਹਰੀ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।