ਵੀਡੀਓ: ਲੁਧਿਆਣਾ-ਜਲੰਧਰ 'ਚ ਰੇਲਾਂ ਨੂੰ ਰੋਕਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਹਾਈ ਅਲਰਟ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 18 ਜੂਨ 2022 -
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵੀਡੀਓ: ਲੁਧਿਆਣਾ-ਜਲੰਧਰ 'ਚ ਰੇਲਾਂ ਨੂੰ ਰੋਕਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਹਾਈ ਅਲਰਟ
- ਲੁਧਿਆਣਾ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਵੀ ਪੁਲਸ ਹੋਈ ਹਾਈ ਅਲਰਟ
- ਅਗਨੀਪਥ ਯੋਜਨਾ ਦੇ ਵਿਰੋਧ ਦੇ ਚਲਦਿਆਂ ਕਈ ਟਰੇਨਾਂ ਹੋਈਆਂ ਰੱਦ
ਅੰਮ੍ਰਿਤਸਰ, 18 ਜੂਨ 2022 - ਕੇਂਦਰ ਸਰਕਾਰ ਦੀ 'ਅਗਨੀਪਥ ਭਰਤੀ ਯੋਜਨਾ' ਨੂੰ ਲੈ ਕੇ ਨੌਜਵਾਨਾਂ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵਿਰੋਧ ਪ੍ਰਗਟ ਕੀਤਾ ਗਿਆ। ਨੌਜਵਾਨਾਂ ਨੇ ਪਲੇਟਫਾਰਮਾਂ 'ਤੇ ਸਥਿਤ ਸਾਰੇ ਦਫ਼ਤਰਾਂ ਦੇ ਸ਼ੀਸ਼ੇ ਤੋੜਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਰੇਲਵੇ ਸਟੇਸ਼ਨ 'ਤੇ ਕਾਫੀ ਤੋੜ-ਭੰਨ ਕੀਤੀ। ਜਿਸ ਤੋਂ ਬਾਅਦ ਪੂਰੇ ਪੰਜਾਬ ਵਿਚ ਪੁਲਸ ਵਲੋਂ ਹਾਈ ਅਲਰਟ ਅਤੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਵੀ ਪੁਲ ਭਾਰੀ ਮਾਤਰਾ ਵਿਚ ਪੁਲਸ ਫੋਰਸ ਤੈਨਾਤ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਜਿਸ ਤਰੀਕੇ ਨਾਲ ਭਾਰਤ ਵਿੱਚ ਵਿਰੋਧ ਚੱਲ ਰਿਹਾ ਹੈ ਪਿਛਲੇ ਦਿਨੀਂ ਬਿਹਾਰ ਵਿੱਚ ਵੀ ਬਹੁਤ ਸਾਰਾ ਵਿਰੋਧ ਦੇਖਣ ਨੂੰ ਮਿਲਿਆ ਅਤੇ ਟਰੇਨਾਂ ਨੂੰ ਅੱਗ ਵੀ ਲਗਾਈ ਗਈ ਅਤੇ ਅੱਜ ਵੀ ਲੁਧਿਆਣੇ ਦੇ ਵਿੱਚ ਰੇਲਵੇ ਸਟੇਸ਼ਨ ਦੇ 'ਤੇ ਨੌਜਵਾਨਾਂ ਵੱਲੋਂ ਭੰਨਤੋੜ ਕੀਤੀ ਗਈ।
ਜਿਸ ਨੂੰ ਲੈ ਕੇ ਅੰਮ੍ਰਿਤਸਰ ਵਿਚ ਪੁਲਸ ਫੋਰਸ ਰੇਲਵੇ ਸਟੇਸ਼ਨ ਤੇ ਵਧਾ ਦਿੱਤੀ ਗਈ ਤਾਂ ਜੋ ਕਿ ਇੱਥੇ ਕਿਸੇ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਜਾਵੇ। ਰੇਲਵੇ ਪੁਲਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਵੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਤਿੰਨ ਰੇਲਾਂ ਰੱਦ ਕੀਤੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਯਾਤਰੀਆਂ ਨੂੰ ਸਮੇਂ ਸਮੇਂ ਤੇ ਅਨਾਊਂਸਮੈਂਟ ਕਰਕੇ ਦੱਸਿਆ ਜਾ ਰਿਹਾ ਹੈ ਕਿ ਅੱਜ ਜੋ ਤਿੰਨ ਟਰੇਨਾਂ ਰੱਦ ਹੋਈਆਂ ਹਨ ਤੇ ਯਾਤਰੀ ਵੀ ਰੇਲਵੇ ਦਾ ਸਹਿਯੋਗ ਦੇਣ।
ਇਸਦੇ ਨਾਲ ਹੀ ਰੇਲਵੇ ਪੁਲਸ ਅਧਿਕਾਰੀ ਧਰਮਿੰਦਰ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰੀਕੇ ਨਾਲ ਕਿਸੇ ਦੇ ਬਹਿਕਾਵੇ ਵਿਚ ਨਾ ਆਉਣ