ਬਰਨਾਲਾ: ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਹੋਵੇਗੀ ਛੁੱਟੀ
ਕਮਲਜੀਤ ਸਿੰਘ ਸੰਧੂ
ਬਰਨਾਲਾ 22 ਜੂਨ 2022 - 23 ਜੂਨ , 2022 ਨੂੰ ਹੋਣ ਜਾ ਰਹੀਆਂ ਜ਼ਿਮਨੀ ਲੋਕ ਸਭਾ ਚੋਣਾਂ, ਸੰਗਰੂਰ-2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਹਰੀਸ਼ ਨਈਅਰ ਵੱਲੋਂ ਜ਼ਿਲ੍ਹਾ ਬਰਨਾਲਾ ’ਚ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਛੁੱਟੀ ਨੈਗੋਟੇਬਲ ਇਨਸਟਰੂਮੈਂਟਸ ਐਕਟ 1881 ਦੀ ਧਾਰਾ 25, ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਦੀ ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।