SYL ਬਾਰੇ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ਼
ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ਼ : ਪੰਜਾਬ-ਹਰਿਆਣਾ ਐਸਵਾਈਐਲ ਵਿਵਾਦ 'ਤੇ ਗਾਇਆ ਗਿਆ
- ਸ਼ਾਮ 6 ਵਜੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ ਹੋਣ ਦੇ ਕੁਝ ਹੀ ਮਿੰਟਾਂ ਅੰਦਰ 7 ਲੱਖ ਤੋਂ ਵੱਧ ਲੋਕਾਂ ਨੇ ਵੇਖਿਆ
ਦੀਪਕ ਗਰਗ
ਕੋਟਕਪੂਰਾ 23 ਜੂਨ 2022 - ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਖਤਮ ਹੋਣ ਦੇ ਨਾਲ ਨਾਲ ਪੰਜਾਬੀ ਗਾਇਕ ਸ਼. ਸਿੱਧੂ ਮੂਸੇਵਾਲਾ ਦਾ ਇੱਕ ਗੀਤ ਕੁਝ ਹੀ ਸਮਾਂ ਪਹਿਲਾਂ 6 ਵਜੇ ਰਿਲੀਜ਼ ਹੋ ਚੁੱਕਿਆ ਹੈ। ਇਹ ਗੀਤ ਪੰਜਾਬ-ਹਰਿਆਣਾ ਦੇ ਵਿਵਾਦਿਤ ਐਸਵਾਈਐਲ ਮੁੱਦੇ 'ਤੇ ਇਸੇ ਨਾਂ ਨਾਲ ਗਾਇਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਰਿਲੀਜ ਹੋਣ ਦੇ ਕੁਝ ਹੀ ਮਿੰਟਾਂ ਅੰਦਰ 7 ਲੱਖ ਤੋਂ ਵੱਧ ਉਨ੍ਹਾਂ ਦੇ ਪ੍ਰਸ਼ੰਸਕ ਇਸ ਗੀਤ ਨੂੰ ਵੇਖ ਚੁੱਕੇ ਹਨ। ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾਈ ਗਈ। ਇਸ ਨੂੰ ਪੜ੍ਹ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਗੀਤ ਦੇ ਰਿਲੀਜ਼ ਹੋਣ ਦੀ ਪੋਸਟ ਨੂੰ ਪ੍ਰਸ਼ੰਸਕਾਂ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਵੇਖੋ -ਮੂਸੇਵਾਲਾ ਦਾ ਨਵਾਂ ਗੀਤ
ਪ੍ਰਸ਼ੰਸਕਾਂ ਦੇ ਦਿਲ ਦੀ ਧੜਕਣ ਵਧੀ
ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਪਰ ਉਸਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ। ਅਜਿਹਾ ਹੀ ਇੱਕ ਹੋਰ ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਮੂਸੇਵਾਲਾ ਨੇ ਐਸਵਾਈਐਲ 'ਤੇ ਲਿਖਿਆ ਸੀ।
ਸਿੱਧੂ ਮੂਸੇਵਾਲਾ ਨੇ ਇਸ ਗੀਤ 'ਚ ਕਈ ਅਹਿਮ ਮੁੱਦੇ ਉਠਾਏ ਹਨ। ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਲਗਾਤਾਰ ਸ਼ੇਅਰ ਕਰ ਰਹੇ ਸਨ।
ਪਿਤਾ ਜੀ ਨੇ ਗੀਤ ਰਿਲੀਜ਼ ਕਰਨ ਦੀ ਗੱਲ ਕੀਤੀ ਸੀ
ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅਰਦਾਸ ਰੱਖੀ ਗਈ, ਜਿਸ ਵਿੱਚ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।
ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦੇ ਹਨ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ 'ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਗੀਤ ਨੂੰ ਉਦੋਂ ਰਿਲੀਜ਼ ਹੋਇਆ ਹੈ ਜਦੋਂ ਗੀਤ ਦੇ ਰਿਲੀਜ਼ ਹੋਣ ਦਾ ਐਲਾਨ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਲੀਕ ਹੋ ਚੁੱਕਾ ਹੈ। ਸਿੱਧੂ ਦੇ ਪਰਿਵਾਰ ਨੇ ਇਹ ਵੀ ਅਪੀਲ ਕੀਤੀ ਸੀ ਕਿ ਸਿੱਧੂ ਨਾਲ ਜੁੜੀ ਜਾਣਕਾਰੀ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਕਿਸੇ ਨਾਲ ਸਾਂਝੀ ਨਾ ਕੀਤੀ ਜਾਵੇ। ਸਿੱਧੂ ਦੇ ਜਾਣ ਤੋਂ ਬਾਅਦ ਹੁਣ ਸਿੱਧੂ ਨਾਲ ਜੁੜੀ ਹਰ ਗੱਲ ਦਾ ਅਧਿਕਾਰਤ ਫੈਸਲਾ ਉਹ ਖੁਦ ਲੈਣਗੇ।
ਐਸਵਾਈਐਲ ਗੀਤ ਦੇ ਕੁਝ ਅਜਿਹੇ ਬੋਲ ਹਨ
ਓਏ ਕਲਮ ਨੀ ਰੁਕਨੀ, ਨਿਤ ਨਵਾ ਗਾਂਣਾ ਆਉਂ... ਜੇ ਨਾ ਟੱਲੇ ਤਾਂ ਫਿਰ ਐਮ.ਡੀ. ਬਲਵਿੰਦਰ ਜਟਾਣਾ ਆਉਂ। ਫੇਰ ਪੁੱਤ ਬੇਗਾਨੇ ਜ਼ੇਹਰਾ ਚ ਦੇਖਾ ਲਾ ਹੁ ਦਿੰਦੇ... ਉਨ੍ਹਾਂ ਚੇਰ ਪਾਣੀ ਛੱਡੋ, ਤੁਪਕਾ ਨੀ ਦੇਂਦੇ।
SYL OFFICIAL SONG OUT NOW LISTEN ON SIDHU MOOSE WALA’S OFFICIAL YOUTUBE CHANNEL pic.twitter.com/Wvdcn07Zj5
— Sidhu Moose Wala (@iSidhuMooseWala) June 23, 2022
ਏਹਦਾ ਉਠੇਗਾ ਜੁਆਨੀ ਚ ਜਨਾਜਾ ਮਿੱਠੀਏ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਦਾ ਇੱਕ ਹੋਰ ਗੀਤ ਕਾਫੀ ਮਸ਼ਹੂਰ ਹੋ ਗਿਆ ਸੀ, ਜਿਸ ਦੇ ਰਿਲੀਜ਼ ਹੋਣ ਤੋਂ ਕੁਝ ਹਫਤੇ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਗੀਤ ਸੀ, "ਓਏ ਚੌਬਰ ਦੇ ਚਿਹਰੇ ਉੱਤੇ ਨੂਰ ਦੱਸਦਾ ਨੀ, ਏਹਦਾ ਉੱਟੇਗਾ ਜਵਾਨੀ ਚ ਜਨਾਜਾ ਮਿੱਠੀਏ"।
ਇਹ ਗੀਤ ਸਿੱਧੂ ਮੂਸੇਵਾਲਾ ਵੱਲੋਂ ਵਾਜਿਰ ਰੈਪਰ ਦੇ ਸਹਿਯੋਗ ਨਾਲ 15 ਮਈ ਨੂੰ ਰਿਲੀਜ਼ ਕੀਤਾ ਗਿਆ ਸੀ, ਸ਼ਾਇਦ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਆਖਰੀ ਗੀਤ ਹੈ ਅਤੇ ਇਸੇ ਗੀਤ ਦੇ ਬੋਲ ਸੱਚ ਹੋਣ ਜਾ ਰਹੇ ਹਨ। ਦੋ ਹਫ਼ਤੇ ਬਾਅਦ ਹੀ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੀ ਮੌਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸਿੱਧੂ ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ। ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਦੇ ਪਿੰਡ ਮੂਸਾ ਵਿਖੇ ਹੋਇਆ ਸੀ।