ਸੰਗਰੂਰ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਭਗਵੰਤ ਮਾਨ ਦਾ ਟਵੀਟ, ਕਿਹਾ ਲੋਕਾਂ ਦਾ ਫ਼ਤਵਾ ਸਿਰ ਮੱਥੇ
ਸੰਗਰੂਰ, 26 ਜੂਨ 2022 - ਸੰਗਰੂਰ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ, ਟਵੀਟ ਕਰਦਿਆਂ ਮਾਨ ਨੇ ਕਿਹਾ ਕਿ, "ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ-ਮੱਥੇ …ਮੈਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰ ਰਿਹਾਂ ਹਾਂ ਅਤੇ ਹੋਰ ਮਿਹਨਤ ਕਰਾਂਗਾ…ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਕੋਈ ਕਸਰ ਨਹੀ ਰਹਿਣ ਦੇਵਾਂਗਾ…"