ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ਦੇ ਮਾਮਲੇ 'ਚ ਮਾਨਸਾ ਪੁਲਿਸ ਨੇ ਅਣਪਛਾਤਿਆਂ 'ਤੇ ਕੀਤਾ ਪਰਚਾ ਦਰਜ
ਮਾਨਸਾ, 28 ਜੂਨ 2022 - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਸ.ਵਾਈ.ਐਲ. ਗੀਤ ਲੀਕ ਕੀਤੇ ਜਾਣ ਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਨਾ-ਮਾਲੂਮ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸਿੱਧੂ ਮੂਸੇਵਾਲਾ ਦਾ ਗੀਤ ਲੀਕ ਹੋਣ ਦੇ ਮਾਮਲੇ 'ਚ ਮਾਨਸਾ ਪੁਲਿਸ ਨੇ ਅਣਪਛਾਤਿਆਂ 'ਤੇ ਕੀਤਾ ਪਰਚਾ ਦਰਜ (ਵੀਡੀਓ ਵੀ ਦੇਖੋ)
ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹੈ ਸਿੱਧੂ ਮੂਸੇਵਾਲਾ ਦਾ 23 ਜੂਨ ਨੂੰ ਰਿਲੀਜ਼ ਹੋਣ ਵਾਲਾ ਗੀਤ ਐਸ.ਵਾਈ.ਐਲ. ਰਿਲੀਜ਼ ਹੋਣ ਤੋਂ ਪਹਿਲਾਂ ਹੀ 20 ਜੂਨ ਨੂੰ ਨਾ-ਮਾਲੂਮ ਵਿਅਕਤੀਆਂ ਨੇ ਰਿਲੀਜ਼ ਕਰ ਦਿੱਤਾ ਹੈ, ਜਿਸ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੋਰ ਸਿੰਘ ਦੇ ਬਿਆਨ ਤੇ ਆਈ.ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।