ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
ਨਵੀਂ ਦਿੱਲੀ, 29 ਜੂਨ 2022 - ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਨੇ ਟਰਾਂਜ਼ਿਟ ਰਿਮਾਂਡ 'ਤੇ ਲੈਣ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਹਿਰਾਸਤ 'ਚ ਲੈ ਲਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ (ਵੀਡੀਓ ਵੀ ਦੇਖੋ)
ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 14 ਦਿਨ ਦਾ ਰਿਮਾਂਡ ਪੂਰਾ ਹੋਣ 'ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ।
ਜਿਥੇ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰਕੇ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ। ਕੋਰਟ 'ਚ ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜਗਦੀਪ ਭਗਵਾਨਪੁਰੀਆ ਨਾਲ ਜੁੜੇ ਹੋਏ ਹਨ, ਜਿਸ ਕਰਨ ਜੱਗੂ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈਣ ਦੀ ਲੋੜ ਹੈ।
ਜਦੋਂ ਕੇ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਉਥੇ ਹੀ ਪਟਿਆਲਾ ਹਾਊਸ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਹਿਰਾਸਤ 'ਚ ਲੈਣ ਦੇ ਹੁਕਮ ਦਿੱਤੇ ਹਨ ਅਤੇ ਪੰਜਾਬ ਪੁਲਿਸ ਨੂੰ ਜੱਗੂ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।
ਜਗਦੀਪ ਸਿੰਘ ਉਰਫ ਜੱਗੂ ਪੁੱਤਰ ਸਵਿੰਦਰ ਸਿੰਘ ਵਾਸੀ ਭਗਵਾਨਪੁਰਾ, ਥਾਣਾ ਕੋਟਲੀ ਸੂਰਤ ਮੱਲੀਆਂ (ਬਟਾਲਾ) ਇੱਕ ਬਦਨਾਮ ਗੈਂਗਸਟਰ ਹੈ। ਉਸ ਦੀ ਕਾਰਵਾਈ ਦਾ ਮੁੱਖ ਖੇਤਰ ਅੰਮ੍ਰਿਤਸਰ ਅਤੇ ਬਾਰਡਰ ਰੇਂਜ ਹੈ ਪਰ ਦੇਰ ਤੋਂ ਉਹ ਪੰਜਾਬ ਰਾਜ ਅਤੇ ਗੁਆਂਢੀ ਰਾਜਾਂ ਵਿੱਚ ਕੇਸਾਂ ਵਿੱਚ ਸ਼ਾਮਲ ਰਿਹਾ ਹੈ।
ਜੱਗੂ ਖ਼ਿਲਾਫ਼ 68 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ ਜਿਨ੍ਹਾਂ ਵਿੱਚ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਤੋਂ ਇਲਾਵਾ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਸ਼ਾਮਲ ਹੈ। ਫਿਲਹਾਲ ਜੱਗੂ ਦਿੱਲੀ ਦੀ ਜੇਲ 'ਚ ਬੰਦ ਹੈ।
ਜੱਗੂ ਦੀ ਦਵਿੰਦਰ ਬੰਬੀਹਾ ਗੈਂਗ ਨਾਲ ਦੁਸ਼ਮਣੀ ਹੈ। ਉਸ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਰੀਬੀ ਸਬੰਧ ਹਨ। ਦੋਵੇਂ ਗਰੋਹ ਇੱਕ ਦੂਜੇ ਨੂੰ ਆਪਣੇ ਸ਼ੂਟਰ ਮੁਹੱਈਆ ਕਰਵਾ ਕੇ ਕਈ ਕਤਲ ਅਤੇ ਹੋਰ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਕਾਮਯਾਬ ਹੋ ਚੁੱਕੇ ਹਨ।
ਸਤੰਬਰ 2014 ਵਿੱਚ ਅੰਮ੍ਰਿਤਸਰ ਵਿੱਚ ਇੱਕ ਹੋਰ ਗੈਂਗਸਟਰ ਸੰਜੀਵ ਕੁਮਾਰ ਉਰਫ਼ ਬੱਬਾ ਦੀ ਹੱਤਿਆ ਕਰ ਦਿੱਤੀ, ਜੋ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਹ (ਬੁੱਬਾ) ਜਨਵਰੀ 2010 ਵਿੱਚ ਅੰਮ੍ਰਿਤਸਰ ਕੋਰਟ ਕੰਪਲੈਕਸ ਵਿੱਚ ਇੱਕ ਹੋਰ ਗੈਂਗਸਟਰ ਰਾਜੂ ਚਿਕਨਾ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ।
ਜੱਗੂ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੁਲਾਈ 2015 ਵਿੱਚ ਗ੍ਰਿਫ਼ਤਾਰ ਕੀਤਾ ਸੀ।ਉਹ ਜੇਲ੍ਹ ਦੇ ਅੰਦਰੋਂ ਮੋਬਾਈਲ ਫ਼ੋਨ, ਸੋਸ਼ਲ ਮੀਡੀਆ ਆਦਿ ਰਾਹੀਂ ਆਪਣੇ ਗਰੋਹ ਨੂੰ ਚਲਾ ਰਿਹਾ ਹੈ।
2021 ਵਿੱਚ, ਉਹ ਸਰਹੱਦੀ ਜ਼ੋਨ ਵਿੱਚ ਉਸਦੇ ਕੱਟੜ ਵਿਰੋਧੀ ਰਾਣਾ ਕੰਦੋਵਾਲੀਆ ਦੀ ਹੱਤਿਆ ਦਾ ਮੁੱਖ ਸਾਜ਼ਿਸ਼ਕਰਤਾ ਸੀ। ਸਿੱਧੂ ਮੂਸੇਵਾਲਾ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਪੰਜਾਬ ਦੇ ਦੋ ਸ਼ੂਟਰ ਜੱਗੂ ਭਗਵਾਨਪੁਰੀਆ ਨੇ ਮੁਹੱਈਆ ਕਰਵਾਏ ਹਨ। ਜਾਂਚ ਦੌਰਾਨ ਸਿੱਧੂ ਮੂਸੇਵਾਲਾ ਗੋਲੀਕਾਂਡ ਵਿੱਚ ਸ਼ਾਮਲ ਹਮਲਾਵਰਾਂ ਨੂੰ ਲੌਜਿਸਟਿਕਸ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਵਿੱਚ ਉਸਦੀ ਭੂਮਿਕਾ ਵੀ ਸਾਹਮਣੇ ਆਈ ਸੀ।
ਮਾਨਸਾ ਦੀ ਸਮਰੱਥ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕਰਨ ਤੋਂ ਬਾਅਦ ਐਸਆਈਟੀ ਨੇ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਨਸਾ ਦੀ ਸਮਰੱਥ ਅਦਾਲਤ ਵਿੱਚ ਟਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਜਾ ਰਿਹਾ ਹੈ।