ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸਨ
ਰਿਪੋਰਟਰ:---- ਰੋਹਿਤ ਗੁਪਤਾ
ਗੁਰਦਾਸਪੁਰ, 29 ਜੂਨ 2022 - ਪੰਜਾਬ-ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ਉੱਤੇ ਅੱਜ ਗੁਰਦਾਸਪੁਰ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪਲੇਠੇ ਬਜਟ ਨੂੰ ਰੱਦ ਕਰਦਿਆਂ ਕਿਹਾ ਗਿਆ ਹੈ ਕਿ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ ਸਗੋਂ ਪਹਿਲੀਆਂ ਸਰਕਾਰਾਂ ਵਾਂਗ ਹੀ ਆੰਕੜਿਆਂ ਰਾਹੀਂ ਵੱਖ ਵੱਖ ਤਬਕਿਆਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਸ ਬਜਟ ਵਿੱਚ ਨਾਂ ਤਾਂ ਪੁਰਾਨੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ ਅਤੇ ਨਾਂ ਹੀ ਮੁਲਾਜ਼ਮਾਂ ਬਾਰੇ ਕੁੱਝ ਸੋਚਿਆ ਗਿਆ ਹੈ।ਇਸ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਅੱਤੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸਨ (ਵੀਡੀਓ ਵੀ ਦੇਖੋ)
ਰੋਸ ਪ੍ਰਦਰਸ਼ਨ ਕਰ ਰਹੇ ਯੂਨੀਅਨ ਆਗੂਆਂ ਨੇ ਕਿਹਾ ਕਿ ਬਜਟ ਸਪੀਚ ਵਿੱਚ 36 ਹਜ਼ਾਰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਗਿਆ ਐਲਾਨ ਹਵਾਈ ਜੁਮਲਾ ਹੈ ਕਿਉਂਕਿ ਇਸ ਸਬੰਧੀ ਅਜੇ ਤੱਕ ਕੋਈ ਕਾਨੂੰਨ ਨਹੀਂ ਬਣਾਇਆ ਗਿਆ। ਇਸ ਕਿਸਮ ਦਾ ਐਲਾਨ ਪਿਛਲੇ ਸਮੇਂ ਦੌਰਾਨ ਚੰਨੀ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਬਜਟ ਵਿਚ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ, ਮਾਣ ਭੱਤਾ ਵਧਾਉਣ ਅਤੇ 'ਘੱਟੋ ਘੱਟ ਉਜ਼ਰਤਾਂ ਲਾਗੂ ਕਰਨ, ਮੁਲਾਜ਼ਮਾਂ ਦੇ ਰੋਕੇ ਗਏ 37 ਤਰ੍ਹਾਂ ਦੇ ਭੱਤੇ ਮੁੜ ਬਹਾਲ ਕਰਨ ਅਤੇ ਬਕਾਇਆ ਰਹਿੰਦਾ 6% ਡੀ.ਏ. ਦੇਣ ਬਾਰੇ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ।ਜਿਸ ਕਰਕੇ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਹੈ।
ਇਸ ਲਈ ਅੱਜ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਬਜਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ ਅਤੇ ਪੰਜਾਬ ਸਰਕਾਰ ਨੇ ਜੋ ਚੋਣਾਂ ਦੌਰਾਨ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ।