ਬਾਰ੍ਹਵੀਂ ਜਮਾਤ ਚੋਂ ਪੰਜਾਬ ਭਰ ਵਿੱਚ ਨਾਮਣਾ ਖੱਟਣ ਵਾਲੀ ਅਰਸ਼ਪ੍ਰੀਤ ਦਾ ਸਿੱਖਿਆ ਵਿਭਾਗ ਨੇ ਕੀਤਾ ਸਨਮਾਨ
- ਜ਼ਿਲ੍ਹਾ ਸਿੱਖਿਆ ਅਫਸਰ ਨੇ ਅਧਿਕਾਰੀਆਂ ਨਾਲ ਬੱਚੀ ਦੇ ਘਰ ਪਹੁੰਚ ਕੇ ਕੀਤਾ ਸਨਮਾਨ।
- ਸਮਾਜਿਕ ਕੁਰੀਤੀਆਂ ਦੂਰ ਕਰਨ ਲਈ ਸਿਵਲ ਸਰਵਿਸ ਵਿੱਚ ਜਾਣਾ ਚਾਹੁੰਦੀ ਹੈ ਅਰਸ਼ਪ੍ਰੀਤ।
ਮਾਨਸਾ, 29 ਜੂਨ 2022 - ਬਾਰਵੀਂ ਜਮਾਤ ਦੇ ਕੱਲ ਐਲਾਨ ਕੀਤੇ ਨਤੀਜੇ ਦੌਰਾਨ ਪੰਜਾਬ ਭਰ 'ਚ 500 'ਚੋਂ 497 ਅੰਕ ਪ੍ਰਾਪਤ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੀ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਦਾ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੋਇਲ ਅਤੇ ਡਿਪਟੀ ਡੀਈਓ ਗੁਰਲਾਭ ਸਿੰਘ ਨੇ ਇਹਨਾਂ ਦੇ ਘਰ ਪਹੁੰਚ ਕੇ ਸਨਮਾਨ ਕੀਤਾ।ਜਿੰਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਯਮਾਂ ਵਿੱਚ ਕੀਤੇ ਬਦਲਾਅ ਕਾਰਨ ਇਸ ਵਿਦਿਆਰਥਣ ਨੂੰ ਦੂਜਾ ਸਥਾਨ ਦਿੱਤਾ ਗਿਆ ਹੈ ਪਰ ਮੈਂ ਇਸਨੂੰ ਪਹਿਲੇ ਸਥਾਨ ਤੇ ਹੀ ਮੰਨਦਾ ਹਾ਼ਂ। ਜਦੋਂ ਕਿ ਅਰਸ਼ਪ੍ਰੀਤ ਨੇ ਕਿਹਾ ਕਿ ਸਮਾਜ ਦੀਆਂ ਕੁਰੀਤੀਆਂ ਦੂਰ ਕਰਨ ਲਈ ਉਹ ਸਿਵਲ ਸਰਵਿਸ ਵਿੱਚ ਜਾਣਾ ਚਾਹੁੰਦੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬਾਰ੍ਹਵੀਂ ਜਮਾਤ ਚੋਂ ਪੰਜਾਬ ਭਰ ਵਿੱਚ ਨਾਮਣਾ ਖੱਟਣ ਵਾਲੀ ਅਰਸ਼ਪ੍ਰੀਤ ਦਾ ਸਿੱਖਿਆ ਵਿਭਾਗ ਨੇ ਕੀਤਾ ਸਨਮਾਨ (ਵੀਡੀਓ ਵੀ ਦੇਖੋ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀ ਜਮਾਤ ਦੇ ਨਤੀਜੇ ’ਚੋਂ ਪੰਜਾਬ ਭਰ 'ਚ 500 'ਚੋਂ 497 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਦਾ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਵੱਲੋਂ ਵਿਭਾਗ ਦੇ ਸਮੁੱਚੇ ਅਧਿਕਾਰੀਆਂ ਨਾਲ ਵਿਦਿਆਰਥਣ ਦੇ ਘਰ ਪਹੁੰਚ ਕੇ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਮਾਨਸਾ ਜਿਲ੍ਹੇ ਦੀ ਬੇਟੀ ਅਰਸ਼ਪ੍ਰੀਤ ਕੌਰ ਨੇ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਮੈਰਿਟ ਵਿਚ ਇਸ ਲੜਕੀ ਦਾ ਸਥਾਨ ਦੂਸਰਾ ਹੈ, ਪਰ ਇਸਦੇ ਅੰਕ ਪਹਿਲੇ ਸਥਾਨ ਤੇ ਆਉਣ ਵਾਲੀ ਲੜਕੀ ਦੇ ਬਰਾਬਰ ਹੀ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਕ ਸਧਾਰਨ ਪਰਿਵਾਰ ਦੀ ਲੜਕੀ ਨੇ ਸਖਤ ਮਿਹਨਤ ਕਰ ਕੇ ਪੰਜਾਬ ਭਰ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਮਨ ਵਿੱਚ ਕੋਈ ਸੁਪਨਾ ਹੈ ਤਾਂ ਤੁਸੀਂ ਖੁਦ ਨੂੰ ਬਹੁਤ ਅੱਗੇ ਲਿਜਾ ਸਕਦੇ ਹੋ। ਉਨ੍ਹਾਂ ਕਿਹਾ ਕਿ ਅਰਸ਼ਪ੍ਰੀਤ ਕੌਰ ਹੋਰ ਬੱਚਿਆਂ ਲਈ ਚਾਨਣ ਮੁਨਾਰਾ ਬਣੇਗੀ। ਉਨ੍ਹਾਂ ਕਿਹਾ ਕਿ ਮੈਂ ਅਰਸ਼ਪ੍ਰੀਤ ਨੂੰ ਆਪਣੇ ਅਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਵੱਲੋਂ ਵਧਾਈ ਦਿੰਦਾ ਹਾਂ ਅਤੇ ਨਾਲ ਹੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਛੋਆਣਾ ਦੇ ਸਟਾਫ ਨੂੰ ਵੀ ਵਧਾਈ ਦਿੰਦਾ ਹਾਂ, ਜਿਨ੍ਹਾਂ ਦੀ ਸਖਤ ਮਿਹਨਤ ਸਦਕਾ ਅੱਜ ਇਸ ਬੱਚੀ ਨੇ ਪੰਜਾਬ ਵਿੱਚ ਟਾਪ ਦਿੱਤਾ ਹੈ।
ਬਾਈਟ - ਸੰਜੀਵ ਕੁਮਾਰ ਗੋਇਲ, ਜ਼ਿਲ੍ਹਾ ਸਿੱਖਿਆ ਅਫਸਰ, ਮਾਨਸਾ
ਉੱਧਰ, ਸਮਾਜ ਦੀਆਂ ਕੁਰੀਤੀਆਂ ਦੂਰ ਕਰਨ ਲਈ ਅਰਸ਼ਪ੍ਰੀਤ ਕੌਰ ਸਿਵਲ ਸਰਵਿਸ ਵਿੱਚ ਜਾਣਾ ਚਾਹੁੰਦੀ ਹੈ। ਅਰਸ਼ਪ੍ਰੀਤ ਕੌਰਨ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੈਂਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਹੈ। ਅਰਸ਼ਪ੍ਰੀਤ ਕੌਰ ਨੇ ਕਿਹਾ ਕਿ ਮੈਂ ਜਿੱਥੇ ਆਪਣੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰਦੀ ਹੈ ਉੱਥੇ ਹੀ ਮੇਰੇ ਪਰਿਵਾਰ ਅਤੇ ਸਕੂਲ ਸਟਾਫ ਦਾ ਸਹਿਯੋਗ ਕਰਨ ਲਈ ਧੰਨਵਾਦ ਕਰਦੀ ਹਾਂ। ਅਰਸ਼ਪ੍ਰੀਤ ਕੌਰ ਨੇ ਕਿਹਾ ਕਿ ਉਹ ਸਿਵਲ ਸਰਵਿਸ ਵਿੱਚ ਜਾ ਕੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੁੰਦੀ ਹਾਂ।