ਆਮ ਕੈਦੀਆਂ ਦੀ ਤਰ੍ਹਾਂ ਹੀ ਗੈਂਗਸਟਰਾਂ ਨੂੰ ਕੀਤਾ ਜਾਵੇ ਪੇਸ਼, ਨਾ ਦਿੱਤੀ ਜਾਵੇ ਸੁਰੱਖਿਆ - ਸਿੱਧੂ ਮੂਸੇਵਾਲਾ ਦਾ ਤਾਇਆ
- ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਪੁਲਿਸ ਮੁਕਾਬਲਾ
- ਕਾਨੂੰਨ ਆਪਣਾ ਕੰਮ ਕਰ ਰਿਹੈ, ਜਿਸਨੇ ਜੋ ਕੀਤੀ ਵੈਸੀ ਭੁਗਤ ਰਿਹਾ
ਮਾਨਸਾ, 21 ਜੁਲਾਈ 2022 - ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਪੁਲਿਸ ਵੱਲੋਂ ਜਗਰੂਪ ਰੂਪਾ ਅਤੇ ਮਨੂੰ ਖੋਸਾ ਨੂੰ ਐਨਕਾਉਂਟਰ ਕਰਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਕਾਨੂੰਨ ਵਲੋਂ ਕੀਤੀ ਜਾ ਰਹੀ ਪ੍ਰਕਿਰਿਆ ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਜੋ ਵੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ, ਉਹ ਸਹੀ ਹੈ। ਪਰ ਗੈਂਗਸਟਰਾਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਗ਼ਲਤ ਗੱਲ ਹੈ, ਜਿਸ ਦਾ ਆਮ ਬੱਚਿਆਂ ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਆਮ ਕੈਦੀਆਂ ਦੀ ਤਰ੍ਹਾਂ ਹੀ ਗੈਂਗਸਟਰਾਂ ਨੂੰ ਕੀਤਾ ਜਾਵੇ ਪੇਸ਼, ਨਾ ਦਿੱਤੀ ਜਾਵੇ ਸੁਰੱਖਿਆ - ਸਿੱਧੂ ਮੂਸੇਵਾਲਾ ਦਾ ਤਾਇਆ (ਵੀਡੀਓ ਵੀ ਦੇਖੋ)
29 ਮਈ ਨੂੰ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਦਾ ਪੰਜਾਬ ਪੁਲੀਸ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਚ ਐਨਕਾਊਂਟਰ ਕਰਕੇ ਦੋਵੇਂ ਗੈਂਗਸਟਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਜਿਸ ਵਿਅਕਤੀ ਨੇ ਜੈਸੀ ਕੀਤੀ ਹੈ, ਉਹ ਭੁਗਤ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਗੈਂਗਸਟਰਾਂ ਵੱਲੋਂ ਫਾਇਰਿੰਗ ਕਰਨ ਤੇ ਪੁਲਿਸ ਨੇ ਕਾਨੂੰਨ ਅਨੁਸਾਰ ਆਪਣੀ ਜਵਾਬੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਦਿੱਤੀ ਜਾ ਰਹੀ ਭਾਰੀ ਸੁਰੱਖਿਆ ਨਾਲ਼ ਉਨ੍ਹਾਂ ਦੇ ਹੌਂਸਲੇ ਵਧਦੇ ਹਨ ਅਤੇ ਇਹਨਾਂ ਨੂੰ ਦੇਖਣ ਵਾਲੇ ਬੱਚਿਆਂ ਨੂੰ ਅਜਿਹਾ ਲੱਗਦਾ ਹੈ ਕਿ ਇਹ ਸਾਡੇ ਰੋਲ-ਮਾਡਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੂੰ ਇਨ੍ਹਾਂ ਚੀਜ਼ਾਂ ਉੱਪਰ ਗੌਰ ਕਰਨੀ ਚਾਹੀਦੀ ਹੈ।
ਪਿੰਡ ਵਾਸੀ ਸੁਖਪਾਲ ਸਿੰਘ ਨੇ ਕਿਹਾ ਕਿ ਅਸੀਂ ਅੱਜ ਦੀ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੰਦੇ ਹਾਂ ਕਿਉਂਕਿ ਇਸ ਨਾਲ ਸਿੱਧੂ ਪਰਿਵਾਰ ਅਤੇ ਸਾਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਹਸਪਤਾਲ ਅਤੇ ਅਦਾਲਤ ਵਿੱਚ ਪੇਸ਼ ਕਰਨ ਸਮੇਂ ਆਮ ਕੈਦੀਆਂ ਦੀ ਤਰ੍ਹਾਂ ਹੀ ਲਿਜਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਧੂ ਬਾਈ ਤੋਂ ਸਕਿਓਰਟੀ ਹਟਾਉਣ ਸਮੇਂ ਸਰਕਾਰ ਨੇ ਖਰਚਾ ਘਟਾਉਣ ਦੀ ਗੱਲ ਕੀਤੀ ਸੀ, ਪਰ ਹੁਣ ਇਹਨਾਂ ਗੈਂਗਸਟਰਾਂ ਉੱਪਰ ਲੱਖਾਂ ਰੁਪਏ ਖਰਚ ਕੀਤੇ ਜਾ ਰਹੇ ਹਨ।