ਗੁਰੂ ਕਾ ਬਾਗ ਮੋਰਚਾ ਦੇ 100 ਸਾਲਾ ਸ਼ਤਾਬਦੀ ਨੂੰ ਲੈਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਪ੍ਰਬੰਧਾਂ ਬਾਰੇ ਬੈਠਕ ਹੋਈ
ਰਿਪੋਰਟਰ_ ਰੋਹਿਤ ਗੁਪਤਾ
ਗੁਰਦਾਸਪੁਰ, 3 ਅਗਸਤ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਦੇ 100 ਸਾਲਾ ਸ਼ਤਾਬਦੀ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ ਵੱਖ ਜਿਲਿਆਂ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਜਥੇਬੰਦੀਆਂ ਸੇਵਾ ਸਭਾ ਸੁਸਾਇਟੀਆ, ਅਤੇ ਧਾਰਮਿਕ ਜਥੇਬੰਦੀਆਂ ਵਲੋਂ ਮੀਟਿੰਗ ਕੀਤੀਆਂ ਜਾ ਰਹੀਆਂ ਹਨ |
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਗੁਰੂ ਕਾ ਬਾਗ ਮੋਰਚਾ ਦੇ 100 ਸਾਲਾ ਸ਼ਤਾਬਦੀ ਨੂੰ ਲੈਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਪ੍ਰਬੰਧਾਂ ਬਾਰੇ ਬੈਠਕ ਹੋਈ (ਵੀਡੀਓ ਵੀ ਦੇਖੋ)
ਇਸੇ ਦੇ ਤਹਿਤ ਬਟਾਲਾ ਵਿਖੇ ਗੁਰੂਦਵਾਰਾ ਸ਼੍ਰੀ ਸਤਿਕਾਰਤਾਰੀਆ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਧਾਰਮਿਕ ਜਥੇਬੰਦੀਆਂ ਸੇਵਾ ਸਭਾ ਸੁਸਾਇਟੀਆਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਦੇ 100 ਸਾਲਾ ਸ਼ਤਾਬਦੀ ਨੂੰ ਲੈਕੇ ਅਜਨਾਲਾ ਦੇ ਨਜ਼ਦੀਕ 6 ਅਗਸਤ ਤੋਂ ਲੈਕੇ 8 ਅਗਸਤ ਤਿੰਨ ਦਿਨਾਂ ਤਕ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਜਿਹਨਾਂ ਲਈ ਵੱਧ ਤੋਂ ਵੱਧ ਸੰਗਤ ਉਹਨਾਂ ਸਮਾਗਮ ਚ ਸ਼ਾਮਿਲ ਹੋਵੇ ਉਸ ਲਈ ਕੀਤੇ ਜਾਣ ਵਾਲੇ ਪ੍ਰਬੰਧਾ ਬਾਰੇ ਸੁਝਾਵ ਉਲੀਕੇ ਗਏ ਅਤੇ ਉਸ ਸੰਬੰਧੀ ਜੋ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿੰਮੇਵਾਰੀਆਂ ਦਿਤੀਆਂ ਗਈਆਂ ਹਨ। ਉਹਨਾਂ ਬਾਰੇ ਵਿਚਾਰ ਚਰਚਾ ਹੋਈ |ਸਮਾਗਮ ਵਿਚ ਹਿੱਸਾ ਲੈਣ ਵਾਲੀਆਂ ਸੰਗਤਾ ਦੀਆ ਸਹੂਲਤਾਂ ਲਈ ਪ੍ਰਬੰਧ ਵੀ ਕੀਤੇ ਜਾ ਰਹੇ ਹਨ |