ਸੁਲਤਾਨਪੁਰ ਲੋਧੀ ਵਿਖੇ ਲੁਟੇਰੇ ਦੇ ਗਏ ਵੱਡੀ ਵਾਰਦਾਤ ਨੂੰ ਅੰਜਾਮ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 6 ਅਗਸਤ 2022 ਥਾਣਾ ਸੁਲਤਾਨਪੁਰ ਲੋਧੀ ਦੇ ਪੁਲਿਸ ਅਧਿਕਾਰੀਆਂ ਦੀ ਸਮਾਗਮਾਂ ਵਿੱਚ ਮਸਰੂਫ਼ੀਅਤ ਕਾਰਨ ਲੁਟੇਰਿਆਂ ਨੇ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਖੁਲ੍ਹ ਦਿੱਤੀ ਹੋਈ ਹੈ।
ਲੁਟੇਰਿਆਂ ਵਲੋਂ ਸ਼ਰੇਆਮ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣ ਕਾਰਨ ਖੇਤਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਿਹਾ ਹੈ। ਖੇਤਰ ਵਾਸੀਆਂ ਦਾ ਕਹਿਣਾ ਹੈ ਕਿ ਲੋਕ ਮਸਲੇ ਸੁਲਝਾਉਣ ਵਿੱਚ ਸੁਲਤਾਨਪੁਰ ਲੋਧੀ ਪੁਲਿਸ ਪ੍ਰਸ਼ਾਸ਼ਨ ਬੁਰੀ ਤਰ੍ਹਾਂ ਨਾਲ ਫੇਲ ਸਾਬਿਤ ਹੋ ਰਿਹਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਚੋਰ ਲੁਟੇਰੇ ਚੁਸਤ ਤੇ ਪੁਲਿਸ ਨਜ਼ਰ ਆ ਰਹੀ ਹੈ ਸੁਸਤ, ਲੁਟੇਰੇ ਦੇ ਗਏ ਵੱਡੀ ਵਾਰਦਾਤ ਨੂੰ ਅੰਜਾਮ (ਵੀਡੀਓ ਵੀ ਦੇਖੋ)
ਸਿਟੀਜਨ ਵੈਲਫੇਅਰ ਫੋਰਮ ਆਗੂਆਂ ਐਡਵੋਕੇਟ ਆਸ਼ੂਤੋਸ਼ ਪਾਲ, ਐਮ ਕੇ ਸ਼ਰਮਾ, ਸੀਐਮ ਸ਼ਰਮਾ, ਆਦਿ ਨੇ ਕਥਿਤ ਤੌਰ ਤੇ ਦੱਸਿਆ ਕਿ ਅਸਮਾਜਿਕ ਤੱਤ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਕੇ ਖੇਤਰ ਅੰਦਰ ਆਤੰਕ ਮਚਾ ਰਹੇ ਨੇ, ਜਿਸ ਦੇ ਚਲਦਿਆਂ ਖੇਤਰ ਦੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਆਏ ਦਿਨ ਵਾਰਦਾਤਾਂ ਵੱਧ ਰਹੀਆਂ ਹਨ ਸ਼ਰੇਆਮ ਰਾਹ ਜਾਂਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਸਕੂਲ ਜਾਂਦੀਆਂ ਲੜਕੀਆਂ ਨੂੰ ਵੀ ਛੇੜਿਆ ਜਾ ਰਿਹਾ ਹੈ ।
ਪਰ ਪੁਲਿਸ ਦੀਆਂ ਦਿਨ ਭਰ ਦਿਨ ਵਧ ਰਹੀਆਂ ਨਾਕਾਮੀਆਂ ਕਾਰਨ ਸ਼ਰੇਆਮ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਜਿੱਥੇ ਵੀ ਚਾਰ ਬੰਦੇ ਖੜ੍ਹੇ ਹੁੰਦੇ ਇੱਕੋ ਗੱਲ ਹੀ ਸਾਰੇ ਕਰਦੇ ਚੋਰ ਲੁਟੇਰੇ ਚੁਸਤ ਹਨ ਪਰ ਸੁਲਤਾਨਪੁਰ ਲੋਧੀ ਦੀ ਪੁਲਿਸ ਸੁਸਤ ਨਜ਼ਰ ਆ ਰਹੀ ਹੈ । ਕਥਿਤ ਤੌਰ ਤੇ ਤਾਂ ਲੋਕ ਦੱਬੀ ਅਵਾਜ਼ ਵਿੱਚ ਇਹ ਵੀ ਕਹਿੰਦੇ ਹਨ ਕਿ ਸ਼ਹਿਰ ਦੇ ਮਸਲੇ ਸੁਲਝਾਉਣ ਵਿੱਚ ਬੁਰੀ ਤਰ੍ਹਾਂ ਨਾਲ ਫੇਲ ਸਾਬਿਤ ਹੋ ਰਿਹਾ ਹੈ ਸੁਲਤਾਨਪੁਰ ਲੋਧੀ ਪੁਲਿਸ ਪ੍ਰਸ਼ਾਸ਼ਨ।
ਸਾਰੇ ਇਲਾਕੇ ਵਿੱਚ ਅਸਮਾਜਿਕ ਤੱਤ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਕੇ ਆਤੰਕ ਮਚਾ ਰਹੇ ਨੇ, ਜਿਸ ਦੇ ਚਲਦਿਆਂ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ। ਦੂਜੇ ਪਾਸੇ ਪੁਲਿਸ ਵਾਰਦਾਤਾ ਤੇ ਨੱਥ ਪਾਉਣ ਵਿੱਚ ਨਾਕਾਮਯਾਬ ਦਿਖਾਈ ਦੇ ਰਹੀ ਹੈ।
ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਤਲਵੰਡੀ ਚੌਧਰੀਆਂ ਮਾਰਗ ਉੱਤੇ ਪਿੰਡ ਸਰਾਏ ਜੱਟਾਂ ਅਤੇ ਸਵਾਲ ਵਿਚਾਲੇ ਮੋਟਰਸਾਈਕਲ ਸਵਾਰ ਬਾਪ-ਬੇਟੇ ਉੱਤੇ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਹਥਿਆਰਾਂ ਦੇ ਨਾਲ ਹਮਲਾ ਕਰਨ ਦਾ ਸਾਹਮਣੇ ਆਇਆ ਹੈ। ਪੀੜਤ ਫਿਲਹਾਲ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ, ਦੂਜੇ ਪਾਸੇ ਉਸਦੇ ਪਰਿਵਾਰ ਦਾ ਦੋਸ਼ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਜਿੱਥੇ ਜਾਨਲੇਵਾ ਹਮਲਾ ਵੀ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਲੁੱਟ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ।
ਸਿਵਲ ਹਸਪਤਾਲ ਵਿਚ ਇਲਾਜ ਕਰਵਾ ਰਹੇ ਹਨ ਪੀੜਤ ਦੀ ਧਰਮ ਪਤਨੀ ਨੇ ਰੋ ਰੋ ਕੇ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਮਿਹਨਤ ਮਜ਼ਦੂਰੀ ਕਰਕੇ ਆਪਣਾ ਘਰ ਭਾਲਦਾ ਹੈ।